22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਿਧਾਇਕ ਜਸਵੀਰ ਰਾਜਾ ਵਲੋਂ ਬੇਟ ਖੇਤਰ ਦੇ ਪਿੰਡਾਂ ਲਈ 88 ਲੱਖ ਰੁਪਏ ਦੇ ਚੈੱਕ ਭੇਟ <br/>

ਅਜੀਤ ਡੈਸਕ 19-11-2025

ਟਾਂਡਾ ਉੜਮੁੜ, 17 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਜਲਾਲਪੁਰ ਵਿਖੇ ਹੋਏ ਇਕ ਸਮਾਗਮ ਦੌਰਾਨ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਜਾਰੀ 88 ਲੱਖ ਰੁਪਏ ਰਾਸ਼ੀ ਦੇ ਚੈੱਕ ਪੰਚਾਇਤਾਂ ਨੂੰ ਭੇਟ ਕੀਤੇ | ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਬੇਟ ਖੇਤਰ ਦੀਆਂ 25 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਤੋਂ ਇਲਾਵਾ ਹੜ੍ਹਾਂ ਕਾਰਨ ਨੁਕਸਾਨੇ ਗਏ 15 ਘਰਾਂ ਦੇ ਲਈ ਮੁਆਵਜ਼ਾ ਰਾਸ਼ੀ ਵਜੋਂ ਚੈੱਕ ਭੇਟ ਕੀਤੇ | ਇਸ ਮੌਕੇ ਬੋਲਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਸੂਬੇ ਦੇ ਹਰੇਕ ਖੇਤਰ ਵਿਚ ਇਤਿਹਾਸਿਕ ਵਿਕਾਸ ਕਾਰਜ ਹੋਏ ਹਨ ਤੇ ਇਹ ਵਿਕਾਸ ਪਿਛਲੇ ਸਮੇਂ ਦੌਰਾਨ ਲੰਬਾ ਸਮਾਂ ਪੰਜਾਬ ਵਿਚ ਰਾਜ ਕਰਕੇ ਗਈਆਂ ਸਰਕਾਰਾਂ ਵਲੋਂ ਨਹੀਂ ਕਰਵਾਏ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਲੋਕ ਧੜਾ-ਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਇੰਚਾਰਜ ਕੇਸ਼ਵ ਸਿੰਘ, ਰਣਵੀਰ ਸਿੰਘ, ਜਸਵੰਤ ਬਿੱਟੂ, ਲਖਵਿੰਦਰ ਸਿੰਘ ਸੇਠੀ, ਚਰਨਜੀਤ ਸਿੰਘ ਨਿੱਕੂ, ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਅਕੈਡਮੀ ਮਾਇਓਪੱਟੀ ਵਲੋਂ ਨਡਾਲੋਂ ਵਿਖੇ ਨਸ਼ਿਆਂ ਵਿਰੁੱਧ ਨਾਟਕ ਖੇਡਿਆ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਰਾਜਸਥਾਨੀਆਂ ਦੀਆਂ ਝੁੱਗੀਆਂ ਨੂੰ ਹਟਾਉਣ ਦੀ ਮੁਹਿੰਮ ਹੋਈ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।