ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਵਿਖੇ ਜਥੇਦਾਰ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਵਿਰੁੱਧ ਨਾਟਕ ਖੇਡਿਆ ਗਿਆ | ਇਸ ਨਾਟਕ ਦੀ ਪੇਸ਼ਕਾਰੀ ਬੱਚਿਆਂ ਨੇ ਬੜੇ ਸੁਚੱਜੇ ਢੰਗ ਨਾਲ ਕੀਤੀ | ਇਸ ਮੌਕੇ ਬੋਲਦਿਆਂ ਬਾਬਾ ਜਰਨੈਲ ਸਿੰਘ ਨੇ ਕਿਹਾ ਕਿ ਇਹ ਸਕੂਲ ਸਟਾਫ਼ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਨਾਲ ਉਹ ਸਮਾਜ ਨੂੰ ਨਸ਼ਿਆਂ ਦੀਆਂ ਭੈੜੀਆਂ ਅਲਾਮਤਾਂ ਤੋਂ ਬਚਾਉਣ ਲਈ ਵੱਖ-ਵੱਖ ਪਿੰਡਾਂ ਵਿਚ ਜਾ ਕੇ ਨਸ਼ਿਆਂ ਵਿਰੁੱਧ ਨਾਟਕ ਦੇ ਜਰੀਏ ਉਪਦੇਸ਼ ਦੇ ਰਹੇ ਹਨ | ਇਸ ਮੌਕੇ ਅਕਾਲ ਅਕੈਡਮੀ ਮਾਇਓਪੱਟੀ ਤੋਂ ਆਏ ਬੱਚਿਆਂ ਨੇ ਗੁਰਦੁਆਰਾ ਸਾਹਿਬ ਦੇ ਜਿੱਥੇ ਇਤਿਹਾਸ ਨੂੰ ਜਾਣਿਆ ਉੱਥੇ ਸੁੰਦਰ ਬਣ ਰਹੀ ਇਮਾਰਤ ਦੇ ਦਰਸ਼ਨ ਵੀ ਕੀਤੇ | ਇਸ ਮੌਕੇ ਰਣਜੀਤ ਕੌਰ, ਅਮਨਿੰਦਰ ਕੌਰ, ਪ੍ਰਦੀਪ ਕੌਰ, ਅਕਵਿੰਦਰ ਕੌਰ ਅਮਨਪ੍ਰੀਤ ਕੌਰ, ਸੁਰਿੰਦਰ ਕੌਰ, ਜਸਕਰਨ ਪ੍ਰੀਤ ਕੌਰ, ਭੁਪਿੰਦਰ, ਇਕਬਾਲ ਸਿੰਘ ਖੇੜਾ, ਭਾਈ ਰਣਜੋਧ ਸਿੰਘ ਨਡਾਲੋਂ, ਗ੍ਰੰਥੀ ਅਕਾਸ਼ਦੀਪ ਸਿੰਘ ਬਾਸਰਕੇ ਗਿੱਲਾਂ, ਅਮਰਜੀਤ ਸਿੰਘ ਰਾਜਾ ਜਾਂਗਲੀਆਣਾ, ਹਰਭਜਨ ਕੌਰ, ਕਿਸ਼ਨ ਸਿੰਘ ਬਾਬਾ ਬਿੰਦਰ, ਲਖਵਿੰਦਰ ਸਿੰਘ ਬਿੰਦਾ, ਧਰਮਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ |
ਅਕਾਲ ਅਕੈਡਮੀ ਮਾਇਓਪੱਟੀ ਵਲੋਂ ਨਡਾਲੋਂ ਵਿਖੇ ਨਸ਼ਿਆਂ ਵਿਰੁੱਧ ਨਾਟਕ ਖੇਡਿਆ <br/>
ਅਜੀਤ ਡੈਸਕ
19-11-2025