ਮਾਹਿਲਪੁਰ,18 ਨਵੰਬਰ (ਰਜਿੰਦਰ ਸਿੰਘ)-ਅੱਜ ਸਵੇਰੇ ਕਰੀਬ 9 ਵਜੇ ਹੁਸ਼ਿਆਰਪੁਰ -ਚੰਡੀਗੜ੍ਹ ਦੇ ਮੁੱਖ ਮਾਰਗ 'ਤੇ ਪੈਂਦੇ ਪਿੰਡ ਬੱਡੋਆਣ ਸਰਦੁੱਲਾਪੁਰ ਕੋਲ ਕਾਰ ਪਰਿਵਾਰ ਸਮੇਤ ਬਰਿਜਾ ਕਾਰ ਤੇ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋਣ ਨਾਲ ਇੱਕ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ ਜਦ ਦੂਜਾ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਪੜਤਾਲੀਆ ਪੁਲਿਸ ਮੁਲਾਜ਼ਮ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਬੱਡੋਆਣ ਸਰਦੁੱਲਾਪੁਰ ਦੋ ਮੋਟਰਸਾਈਕਲ ਜਿਨ੍ਹਾਂ ਚ ਇਕ ਹਾਂਡਾ(ਪੀ ਬੀ 10 ਐਫ ਜੇ 6870) ਜਿਸ ਨੂੰ ਨਿਰਮਲ ਸਿੰਘ ਪੁੱਤਰ ਸਵਰਨ ਚੰਦ ਵਾਸੀ ਮੁੱਗੋਵਾਲ ਥਾਣਾ ਮਾਹਿਲਪੁਰ ਅਤੇ ਦੂਜਾ ਪਲਸਰ ਮੋਟਰਸਾਈਕਲ (ਪੀ ਬੀ 07 ਏ ਕਿਊ 4362 ) ਜਿਸ ਨੂੰ ਬਲਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਰੰਧਾਵਾ ਥਾਣਾ ਦਸੂਹਾ ਦੋਵੇਂ ਮਾਹਿਲਪੁਰ ਵੱਲ ਨੂੰ ਆ ਰਹੇ ਸੀ ਤਾਂ ਹੁਸ਼ਿਆਰਪੁਰ ਵੱਲ ਆ ਰਹੀ ਇਕ ਬਰੀਜਾ ਗੱਡੀ ( ਪੀ ਬੀ 32 ਏ ਬੀ 0990) ਜਿਸ ਨੂੰ ਪਿ੍ੰਸ ਚੌਪੜਾ ਪੁੱਤਰ ਵਿਨੋਦ ਚੋਪੜਾ ਵਾਸੀ ਰਿਸ਼ੀ ਮੁਹੱਲਾ ਰੇਲਵੇ ਰੋਡ ਨਵਾਂਸ਼ਹਿਰ ਜੋ ਪਰਿਵਾਰ ਸਮੇਤ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਆ ਰਿਹਾ ਸੀ ਕਿਸੀ ਗੱਡੀ ਨੂੰ ਓਵਰਟੇਕ ਕਰਦੇ ਸਮੇਂ ਉਪਰੋਕਤ ਮੋਟਰਸਾਈਕਲਾਂ ਨਾਲ ਟਕਰਾ ਗਿਆ | ਜਿਸ ਵਿਚ ਨਿਰਮਲ ਸਿੰਘ ਦੀ ਮੌਤ ਹੋ ਗਈ ਅਤੇ ਬਲਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਰੰਧਾਵਾ ਥਾਣਾ ਦਸੂਹਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜੋ ਸਿਵਲ ਹਸਪਤਾਲ ਮਾਹਿਲਪੁਰ ਤੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫ਼ਰ ਕੀਤਾ ਗਿਆ | ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ ਅਤੇ ਵਾਹਨ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |