ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੇ ਐੱਨ ਪੀ ਐੱਸ ਪੀੜਿਤ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ. ਪੀ. ਐਫ਼ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਉਲੀਕੇ ਸਾਂਝੇ ਐਕਸ਼ਨ ਦੇ ਸੱਦੇ ਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵੱਖ -ਵੱਖ ਥਾਵਾਂ ਤੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਜ਼ਿਲ੍ਹਾ ਜਨਰਲ ਸਕੱਤਰ ਤਿਲਕ ਰਾਜ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਜਾਰੀ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸੇ ਤਹਿਤ ਅਧਿਆਪਕ ਆਗੂ ਵਿਕਾਸ ਸ਼ਰਮਾ , ਰਣਵੀਰ ਸਿੰਘ ,ਅਸ਼ੋਕ ਕੁਮਾਰ , ਜਸਵਿੰਦਰ ਪਾਲ ਦੀ ਅਗਵਾਈ ਹੇਠ ਜਾਰੀ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ | ਇਸ ਮੌਕੇ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ-ਮੰਤਰੀ ਪੰਜਾਬ ਨੇ ਲਾਈਵ ਹੋ ਕੇ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਪੰਜਾਬ ਸਰਕਾਰ ਆਪਣੇ ਐਨ ਪੀ ਐੱਸ ਪੀੜਿਤ ਸਾਥੀਆਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੀ ਹੈ ਅਤੇ ਜਿਸ ਦੀ ਐਸ.ਓ.ਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਨ੍ਹਾਂ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂ ਰੈਲੀ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕਰਨ ਦੀ ਅਪੀਲ ਕੀਤੀ | ਇਸ ਮੌਕੇ ਰਣਵੀਰ ਸਿੰਘ , ਅਸ਼ੋਕ ਕੁਮਾਰ, ਗੁਰਵਿੰਦਰ ਸਿੰਘ , ਜਸਵਿੰਦਰ ਪਾਲ,ਅਮਰਜੀਤ ਥਾਂਦੀ , ਮਨੋਜ ਗੜ੍ਹਸ਼ੰਕਰ, ਨਵਜੋਤ ਸਿੰਘ , ਮੁਨੀਰ ਨਇਅਰ , ਸੋਮ ਪਾਲ , ਰਾਜਿੰਦਰ ਸਿੰਘ , ਪਵਨ ਵੀਰ ਸਿੰਘ ਪੱਟੀ , ਪਿੰਕੀ , ਮੋਨਿਕਾ ਗਾਂਧੀ , ਕੰਚਨ , ਅਮਰਜੀਤ ਕੌਰ , ਰਿੰਪਲ , ਬਲਜੀਤ ਸਿੰਘ , ਹਰਭਜਨ ਸਿੰਘ , ਰਵੀ ਕੁਮਾਰ ਹਰਿਆਣਾ , ਅਨੁਰਾਗ ਬੱਬਰ , ਕਮਲਜੀਤ ਕੁਮਾਰ , ਨਰਿੰਦਰ ਪਾਲ , ਪ੍ਰਦੀਪ ਕੁਮਾਰ , ਜਗਦੇਵ ਸਿੰਘ ,ਅਜੈ ਕੁਮਾਰ ਆਦਿ ਵੱਖ ਵੱਖ ਸਕੂਲਾਂ ਦੇ ਅਧਿਆਪਕ ਸ਼ਾਮਿਲ ਸਨ |
ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ <br/>
ਅਜੀਤ ਡੈਸਕ
19-11-2025