22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਦੋ ਰੋਜ਼ਾ ਖੇਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 19-11-2025
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)- ਐਸ.ਪੀ.ਐਨ. ਐਸ.ਐਸ. ਪਬਲਿਕ ਸਕੂਲ ਵਿਚ ਦੋ ਰੋਜ਼ਾ ਖੇਡ ਸਮਾਗਮ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਦੀਵੇ ਜਗਾਉਣ ਨਾਲ ਹੋਈ | ਸਮਾਗਮ ਵਿਚ ਨਰਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਕੂਲ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਅਜੀਤ ਨਾਰੰਗ ਨੇ ਕਿਹਾ ਕਿ ਇਹੋ-ਜਿਹੇ ਸਮਾਗਮ ਬੱਚਿਆਂ ਦੇ ਹੁਨਰ ਨੂੰ ਹੋਰ ਜ਼ਿਆਦਾ ਵਧਾਉਂਦੇ ਹਨ | ਖਿਡਾਰੀਆਂ ਨੇ ਸ਼ਾਨਦਾਰ ਚੁਸਤੀ ਗਤੀ ਅਤੇ ਤਾਲਮੇਲ ਦਾ ਪ੍ਰਦਰਸ਼ਨ ਕੀਤਾ ਜਿਸ ਨਾਲ ਦਰਸ਼ਕਾਂ ਨੇ ਤਾੜੀਆਂ ਵਜਾ ਕੇ ਬੱਚਿਆਂ ਦਾ ਹੌਸਲਾ ਵਧਾਇਆ | ਅਧਿਆਪਕਾਂ ਅਤੇ ਵਲੰਟੀਅਰਾਂ ਦੀ ਟਿੱਪਣੀ ਪੂਰੇ ਪ੍ਰੋਗਰਾਮ ਦਾ ਵਿਸ਼ੇਸ਼ ਆਕਰਸ਼ਨ ਸੀ | ਸਕੂਲ ਦੀ ਪਿ੍ੰਸੀਪਲ ਪਿ੍ਆ ਠਾਕੁਰ ਨੇ ਦੱਸਿਆ ਕਿ 100 ਮੀਟਰ ਦੌੜ, 200 ਮੀਟਰ ਦੌੜ, ਖੋ-ਖੋ, ਬਾਲ ਪਾਸਿੰਗ, ਸੰਗੀਤਕ ਚੇਅਰ, ਰੱਸੀ ਖਿੱਚਣਾ ਆਦਿ ਮੁਕਾਬਲੇ ਕਰਵਾਏ ਗਏ | ਜਿੱਤਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਸਾਰੇ ਵਿਦਿਆਰਥੀਆਂ ਲਈ ਪੀਣ ਲਈ ਪਾਣੀ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ |

ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਨੁੱਕੜ ਨਾਟਕ ਕਰਵਾਇਆ <br/> ਅਗਲੀ ਖ਼ਬਰ 69ਵੀਆਂ ਅੰਤਰ ਜ਼ਿਲ੍ਹਾ ਅੰਡਰ-17 ਸਕੂਲ ਖੇਡਾਂ 'ਚ ਫੁੱਟਬਾਲ ਅਕੈਡਮੀ ਪਾਲਦੀ ਬਣੀ ਚੈਂਪੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।