22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਚੇਅਰਮੈਨ ਸ਼ਰਮਾ ਨੇ ਪੋਸ਼ਣ, ਖ਼ੁਰਾਕ ਸੁਰੱਖਿਆ ਅਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ <br/>

ਅਜੀਤ ਡੈਸਕ 19-11-2025
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਸਰਕਾਰ ਦੀਆਂ ਖ਼ੁਰਾਕ, ਪੋਸ਼ਣ ਅਤੇ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਨੂੰ ਮਜ਼ਬੂਤ ਕਰਨਾ ਸੀ | ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਅਤੇ ਐਨ.ਆਰ.ਆਈ ਅਤੇ ਸਮਾਜ ਸੇਵਕ ਭੁਪਿੰਦਰ ਸਿੰਘ ਹੁੰਦਲ ਵੀ ਮੌਜੂਦ ਸਨ | ਮੀਟਿੰਗ ਵਿਚ ਸਮਾਜ ਭਲਾਈ ਸਕੀਮਾਂ, ਮਿਡ-ਡੇ-ਮੀਲ, ਪੋਸ਼ਣ ਬਾਗ਼, ਮੁੱਢਲੀ ਸਫ਼ਾਈ, ਸਕੂਲ ਸਿਹਤ ਪ੍ਰੋਗਰਾਮ, ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ ਗਈ | ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸਕੀਮਾਂ ਦੇ ਅਸਲ ਲਾਭ ਵਿਭਾਗਾਂ ਵਿਚਕਾਰ ਮਜ਼ਬੂਤ ਤਾਲਮੇਲ ਅਤੇ ਨਿਗਰਾਨੀ ਰਾਹੀਂ ਹੀ ਸੰਭਵ ਹਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਿਡ-ਡੇ-ਮੀਲ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗਾ ਉਨ੍ਹਾਂ ਭਰੋਸਾ ਦਿੱਤਾ ਕਿ ਫੂਡ ਕਮਿਸ਼ਨ ਯੋਜਨਾਵਾਂ ਦੀ ਨਿਰੰਤਰ ਨਿਗਰਾਨੀ ਕਰੇਗਾ ਅਤੇ ਕਿਸੇ ਵੀ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਪ੍ਰੀਤ ਕਮਲ ਸੂਦ, ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਜੰਮੂ ਕਸ਼ਮੀਰ ਤੋਂ ਟਾਂਡਾ ਵਿਖੇ ਪਹੁੰਚਣ 'ਤੇ ਰਸੂਲਪੁਰ ਵਲੋਂ ਸਨਮਾਨ <br/> ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਨੁੱਕੜ ਨਾਟਕ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।