ਟਾਂਡਾ ਉੜਮੁੜ, 18 ਨਵੰਬਰ (ਭਗਵਾਨ ਸਿੰਘ ਸੈਣੀ)- ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਾਆਈ ਦਿਵਸ ਨੂੰ ਸਮਰਪਿਤ ਪਟਨ ਕਸ਼ਮੀਰ ਤੋਂ 15 ਨਵੰਬਰ ਨੂੰ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਕੁਲਾਰ ਫਿਲਿੰਗ ਸਟੇਸ਼ਨ ਟਾਂਡਾ ਪਹੁੰਚਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਕੌਮੀ ਜਰਨਲ ਸਕੱਤਰ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਅਤੇ ਸਮੂਹ ਸੰਗਤਾਂ ਦੀ ਅਗਵਾਈ ਹੇਠ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਫੁੱਲਾਂ ਦੀ ਵਰਖਾ ਕਰਦੇ ਹੋਏ ਸ਼ਾਨਦਾਰ ਸਵਾਗਤ ਕੀਤਾ ਗਿਆ | ਰਾਤ ਦਾ ਵਿਸ਼ਰਾਮ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਅੱਜ ਸਵੇਰੇ ਅਗਲੇ ਪੜਾਅ ਟਾਂਡਾ ਤੋ ਪਿੰਡਾ ਵਿਚ ਦੀ ਹੁੰਦਾ ਹੋਇਆ ਗੜ੍ਹਦੀਵਾਲ ਵਾਸਤੇ ਰਵਾਨਾ ਹੋਇਆ | ਇਸ ਮੌਕੇ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਵਿਸ਼ਾਲ ਨਗਰ ਕੀਰਤਨ ਨੂੰ ਫੁੱਲਾਂ ਦੀ ਵਰਖਾ ਕਰਦੇ ਹੋਏ ਅਗਲੇ ਪੜਾਅ ਲਈ ਰਵਾਨਾ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾ ਤੋਂ ਹੁੰਦਾ ਹੋਇਆ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ | ਇਸ ਮੌਕੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਕਮਲਜੀਤ ਸਿੰਘ ਤੁਲੀ, ਪੇ੍ਰਮਪਾਲ ਸਿੰਘ ਗਰਦਾਵਰ, ਪਰਮਿੰਦਰ ਸਿੰਘ ਰਸੂਲਪੁਰ, ਬਾਬਾ ਗੁਰਨਾਮ ਸਿੰਘ ਟਾਂਡਾ, ਪਿ੍ਥੀਪਾਲ ਸਿੰਘ ਦਾਤਾ, ਬਲਜੀਤ ਸਿੰਘ ਹਰਸ਼ੀ ਪਿੰਡ, ਨਿਰਮਲ ਸਿੰਘ ਤੁਲੀ, ਬੱਬੂ ਬੱਸੀ, ਜਸਵਿੰਦਰ ਸਿੰਘ ਬੱਸੀ, ਤਜਿੰਦਰ ਸਿੰਘ ਸੋਨੂੰ ਜਾਜਾ, ਸ਼ਰਨਜੀਤ ਸਿੰਘ ਗੜੀ, ਬਲਕਾਰ ਸਿੰਘ ਜਹੂਰਾ, ਜਸਵਿੰਦਰ ਸਿੰਘ ਢਡਿਆਲਾ, ਗੁਰਸ਼ਾਨ ਸਿੰਘ, ਬਲਜੀਤ ਸਿੰਘ ਢਡਿਆਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |