ਅੱਡਾ ਸਰਾਂ , 18 ਨਵੰਬਰ (ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਸਰਾਂ ਵਿਖੇ ਹੋਣਹਾਰ ਖਿਡਾਰੀਆਂ ਦੇ ਸਨਮਾਨ ਸਬੰਧੀ ਸਮਾਗਮ ਹੋਇਆ | ਬੀਤੇ ਦਿਨੀਂ ਹੋਈਆਂ ਪੰਜਾਬ ਸਕੂਲ ਜ਼ੋਨਲ, ਜ਼ਿਲ੍ਹਾ ਅਤੇ ਸੂਬਾਈ ਖੇਡਾਂ ਦੌਰਾਨ ਜੇਤੂ ਰਹਿਣ ਵਾਲੇ ਖਿਡਾਰੀਆਂ ਦੇ ਸਨਮਾਨ ਸਬੰਧੀ ਪਿ੍ੰਸੀਪਲ ਵਿਸ਼ਾਲ ਵਰਮਾ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਪ੍ਰਧਾਨ ਪਰਮਿੰਦਰ ਸਿੰਘ ਨੇ ਸਨਮਾਨਿਤ ਕੀਤਾ | ਉਨ੍ਹਾਂ ਇਸ ਮੌਕੇ ਖਿਡਾਰੀਆਂ ਨੂੰ ਹੋਰ ਸਖ਼ਤ ਮਿਹਨਤ ਕਰਕੇ ਹੋਰ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਤੇ ਕਮੇਟੀ ਸਕੱਤਰ ਬਿਕਰਮਜੀਤ ਸਿੰਘ ਲਾਲੀ, ਹਰਭਜਨ ਸਿੰਘ ਢਿੱਲੋਂ, ਸਤਨਾਮ ਸਿੰਘ ਢਿੱਲੋਂ, ਦਵਿੰਦਰ ਕੌਸ਼ਲ, ਗੁਰਕਮਲ ਸਿੰਘ ਸੋਢੀ, ਗੁਰਮੇਲ ਸਿੰਘ ਸੀਕਰੀ, ਬਲਬੀਰ ਸਿੰਘ ਢੱਟ, ਜੁਗਲ ਕਿਸ਼ੋਰ ਭਾਗੀਆਂ, ਅਵਤਾਰ ਸਿੰਘ ਡੀ. ਪੀ. ਨਵਦੀਪ ਕੌਰ, ਹਰਜੀਤ ਸਿੰਘ, ਹਰਜਿੰਦਰ ਸਿੰਘ, ਨਵਪ੍ਰੀਤ ਕੌਰ, ਕਵਿਤਾ ਦੇਵੀ, ਸ਼ਕੁੰਤਲਾ ਦੇਵੀ, ਮਨਪ੍ਰੀਤ ਕੌਰ, ਰਵੀਨਾ, ਜਸਲੀਨ, ਰਮਨਦੀਪ ਕੌਰ, ਬਲਵਿੰਦਰ ਕੌਰ, ਸਤਵਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਸਕੂਲਾਂ ਦਾ ਸਟਾਫ਼ ਮੌਜੂਦ ਸੀ |