22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਫੂਕੀਆਂ ਕਾਪੀਆਂ <br/>

ਅਜੀਤ ਡੈਸਕ 19-11-2025
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)- ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਦੀ ਅਗਵਾਈ ਹੇਠ ਫੂਕੀਆਂ ਗਈਆਂ | ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ. ਬਾਅਦ ਵਿਚ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ. ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ਼ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ. ਦੇ ਖਾਤੇ ਬੰਦ ਕਰਕੇ ਜੀ.ਪੀ.ਐਫ. ਦੇ ਖਾਤੇ ਤੁਰੰਤ ਖੋਲੇ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂ ਰੈਲੀ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕਰਨ ਦੀ ਅਪੀਲ ਕੀਤੀ | ਇਸ ਮੌਕੇ ਬਲਵਿੰਦਰ ਟਾਕ, ਬਿ੍ਜ ਮੋਹਨ, ਪਰਮਜੀਤ ਸਿੰਘ, ਰਿਸ਼ਵ ਦੇਵ, ਖੁਸ਼ਵੰਤ ਸਿੰਘ, ਰਾਜੇਸ਼ ਕੁਮਾਰ, ਮਨਜੀਤ ਸਿੰਘ, ਪਰਸਰਾਮ, ਕਸ਼ਮੀਰ ਸਿੰਘ, ਰਮੇਸ਼ ਕੁਮਾਰ, ਨੀਲ ਕਮਲ, ਸੁਰੇਸ਼ ਲੋਹਗੜ੍ਹ, ਰਮਾਕਾਂਤ, ਅਨਿਲ ਭੰਗਾਲਾ, ਸੰਦੀਪ ਕੌਸ਼ਲ, ਸੁਰਿੰਦਰ ਸਿੰਘ, ਜਸਵੰਤ ਸਿੰਘ, ਜਸਵੀਰ ਸਿੰਘ, ਜੀਵਨ ਬਾਲਾ, ਮਧੂ ਬਾਲਾ, ਭਾਰਤੀ ਸਲਾਰੀਆ, ਸਰਬਜੀਤ ਕੌਰ, ਗੁਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਰਵਿੰਦਰ ਸਿੰਘ, ਬੂਟਾ ਸਿੰਘ, ਵੈਸ਼ਨਵ ਕੁਮਾਰ, ਸ਼ਸ਼ੀਪਾਲ ਗੁਰਪਾਲ ਸਿੰਘ, ਵਿਨੋਦ ਕੁਮਾਰ, ਨਸ਼ੀਬ ਕੁਮਾਰ, ਸਮਰੱਥ ਠਾਕੁਰ, ਅਜੇ ਕੁਮਾਰ ਅਤੇ ਸਤਪਾਲ ਡੀ.ਪੀ. ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਨਸੂਰਪੁਰ ਸਕੂਲ ਵਿਖੇ ਬਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀਨਗਰ ਤੋਂ ਸ਼ੁਰੂ ਹੋਏ ਪੁਕਾਰ ਨਗਰ ਕੀਰਤਨ ਦਾ ਮੁਕੇਰੀਆਂ ਵਿਖੇ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।