ਨੰਗਲ ਬਿਹਾਲਾਂ, 18 ਨਵੰਬਰ (ਵਿਨੋਦ ਮਹਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਪੁਰ ਵਿਖੇ ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਬੱਚਿਆਂ ਨੂੰ ਅੱਜ ਦੇ ਦਿਨ ਵਧਾਈ ਦਿੰਦੇ ਹੋਏ ਅਸ਼ੀਰਵਾਦ ਦਿੱਤਾ | ਇਸ ਮੌਕੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦੱਸੇ ਹੋਏ ਰਸਤੇ 'ਤੇ ਚਲਣ ਬਾਰੇ ਕਿਹਾ | ਵਿਦਿਆਰਥੀਆਂ ਵਲੋਂ ਬਾਲ ਦਿਵਸ ਸਬੰਧੀ ਗਤਿਵਿਧਿਆਂ ਵਿਚ ਭਾਗ ਲਿਆ | ਸਕੂਲ ਸਟਾਫ ਵਲੋਂ ਵਿਦਿਆਰਥੀਆਂ ਲਈ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਗਿਆ |