22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਖ਼ਾਲਸਾ ਕਾਲਜ ਵਿਚ ਅੰਤਰ-ਸਕੂਲ ਮੁਕਾਬਲੇ ਕੱਲ੍ਹ-ਪਿ੍ੰਸੀਪਲ ਡਾ. ਹੀਰਾ <br/>

ਅਜੀਤ ਡੈਸਕ 19-11-2025
ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਮਿਤੀ 20 ਨਵੰਬਰ ਨੂੰ ਅੰਤਰ ਸਕੂਲ ਮੁਕਾਬਲੇ ਕਰਵਾਏ ਜਾ ਰਹੇ ਹਨ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਅੰਤਰ ਸਕੂਲ ਮੁਕਾਬਲਿਆਂ ਵਿਚ ਗੜ੍ਹਸ਼ੰਕਰ ਅਤੇ ਮਾਹਿਲਪੁਰ ਖੇਤਰ ਨਾਲ ਸਬੰਧਿਤ 40 ਦੇ ਕਰੀਬ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਬਦ ਗਾਇਨ, ਕਵਿਜ਼, ਕਾਵਿ-ਸੰਗ੍ਰਹਿ, ਭਾਸ਼ਣ, ਗੀਤ/ਗ਼ਜ਼ਲ, ਲੋਕ ਗੀਤ, ਦਸਤਾਰਬੰਦੀ, ਪੋਸਟਰ ਮੇਕਿੰਗ, ਮਹਿੰਦੀ, ਲੇਖ ਲਿਖਣ, ਮਮਿਕਰੀ, ਫੈਂਸੀ ਡ੍ਰੈੱਸ, ਰੰਗੋਲੀ, ਸਲੋਗਨ ਲਿਖਣ, ਬਿਜ਼ਨਸ ਮਾਡਲ, ਸਾਇੰਸ ਮਾਡਲ ਅਤੇ ਪੰਜਾਬੀ ਕਲਚਰ ਨਾਲ ਸਬੰਧਿਤ ਮਾਡਲ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਵੇਰੇ 9 ਵਜੇ ਹੋਵੇਗੀ |

ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ - ਘੁੰਮਣ <br/> ਅਗਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਦਾ ਮਾਣ ਧਰੁਵ ਸੈਣੀ ਨੇ ਜ਼ਿਲ੍ਹਾ ਪੱਧਰ 'ਤੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।