19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਸਮੇਤ ਨਗਰ ਕੀਰਤਨ ਰੂਟ ਦਾ ਕੀਤਾ ਨਿਰੀਖਣ

ਅਜੀਤ ਡੈਸਕ 20-11-2025
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ, ਸੁਰੱਖਿਆ ਅਤੇ ਸਮੁੱਚੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਅੱਜ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਤੱਕ ਰੂਟ ਦਾ ਨਿਰੀਖਣ ਕੀਤਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਸੀਨੀਅਰ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਟੀਮ ਨੇ ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ, ਭੂੰਗਾ ਅਤੇ ਹਰਿਆਣਾ ਦੇ ਰੁਟ ਦਾ ਬੱਸ ਰਾਹੀਂ ਨਿਰੀਖਣ ਕੀਤਾ ਸੀ | ਇਸੇ ਤਹਿਤ ਉਨ੍ਹਾਂ ਅਧਿਕਾਰੀਆਂ ਸਮੇਤ ਅੱਜ ਨਲੋਈਆਂ ਚੌਕ, ਮਾਤਾ ਚਿੰਤਪੂਰਨੀ ਚੌਕ, ਗੁਰਦੁਆਰਾ ਮਿੱਠਾ ਟਿਵਾਣਾ, ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ, ਪ੍ਰਭਾਤ ਚੌਕ, ਫਗਵਾੜਾ ਚੌਕ, ਘੰਟਾ ਘਰ ਚੌਕ, ਸੈਸ਼ਨ ਚੌਕ, ਮਾਹਿਲਪੁਰ ਅੱਡਾ, ਚੱਬੇਵਾਲ, ਮਾਹਿਲਪੁਰ ਰਾਹੀਂ ਗੜ੍ਹਸ਼ੰਕਰ ਸੜਕ ਦਾ ਦੌਰਾ ਕੀਤਾ ਗਿਆ ਤਾਂ ਜੋ ਸਾਰੇ ਵਿਭਾਗ ਪਹਿਲਾਂ ਤੋਂ ਤਿਆਰੀਆਂ ਪੂਰੀਆਂ ਕਰ ਸਕਣ | ਉਨ੍ਹਾਂ ਦੱਸਿਆ ਕਿ ਸ੍ਰੀ ਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿੱਚ ਦਾਖਲ ਹੋਵੇਗਾ, ਜਿੱਥੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ | ਉਸੇ ਦਿਨ ਨਗਰ ਕੀਰਤਨ ਦਸੂਹਾ ਅਤੇ ਗੜ੍ਹਦੀਵਾਲਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਵਿਖੇ ਵਿਸ਼ਰਾਮ ਕਰੇਗਾ | 22 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਤੋਂ ਰਵਾਨਾ ਹੋਵੇਗਾ ਅਤੇ ਭੂੰਗਾ, ਹਰਿਆਣਾ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ | ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਲਈ ਵਿਸ਼ੇਸ਼ ਸਵਾਗਤੀ ਗੇਟ ਵੀ ਬਣਾਏ ਜਾ ਰਹੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਪੁਲਿਸ ਸੁਪਰਡੈਂਟ ਮੇਜਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਕਾਰਜਕਾਰੀ ਇੰਜੀਨੀਅਰ ਪਾਵਰ ਕਾਰਪੋਰੇਸ਼ਨ ਕੁਲਦੀਪ ਸਿੰਘ ਠਾਕੁਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਪਿੰਡ ਬਡਾਲਾ 'ਚ ਪਾਰਕ ਦਾ ਨੀਂਹ ਪੱਥਰ ਵਿਧਾਇਕ ਘੁੰਮਣ ਨੇ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।