19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 20-11-2025
ਬੀਣੇਵਾਲ, 19 ਨਵੰਬਰ (ਬੈਜ ਚੌਧਰੀ)-ਪੰਜਾਬ ਦੇ ਐਨ.ਪੀ.ਐਸ. ਕਰਮਚਾਰੀਆਂ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸਾਂਝੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਬਲਾਕ ਗੜ੍ਹਸ਼ੰਕਰ-2 ਦੇ ਪ੍ਰਧਾਨ ਸਤਪਾਲ ਮਿਨਹਾਸ ਤੇ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਰਾਣਾ ਦੀ ਅਗਵਾਈ ਵਿਚ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ 18 ਨਵੰਬਰ 2022 ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵੱਖ-ਵੱਖ ਥਾਵਾਂ 'ਤੇ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਗਏ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੂਰੇ ਤਿੰਨ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਲਾਈਵ ਹੋ ਕੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਪਰ ਅਫ਼ਸੋਸ ਸਰਕਾਰ ਉਸ ਨੋਟੀਫ਼ਿਕੇਸ਼ਨ ਨੂੰ ਅਮਲੀਜਾਮਾ ਨਹੀਂ ਪਹਿਨਾ ਸਕੀ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇ ਤੇ ਐਨ.ਪੀ.ਐਸ. ਖਾਤੇ ਬੰਦ ਕਰਕੇ ਜੀ.ਪੀ.ਐਸ. ਖਾਤੇ ਖੋਲੇ੍ਹ ਜਾਣ | ਇਸ ਮੌਕੇ ਨਰੇਸ਼ ਕੁਮਾਰ, ਜਸਵਿੰਦਰ ਸਿੰਘ, ਜਸਵੀਰ ਸਿੰਘ, ਨਿਤਿਨ ਸੁਮਨ, ਮਨੋਜ ਕੁਮਾਰ, ਆਰਤੀ ਚੰਦੇਲ, ਰਕੇਸ਼ ਕੁਮਾਰ, ਰਘੁਵੀਰ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਿੰਘ, ਹਰੀ ਰਾਮ, ਬਲਵਿੰਦਰ ਸਿੰਘ, ਖੁਸ਼ਵਿੰਦਰ ਕੌਰ, ਬੰਦਨਾ, ਜਸਵੀਰ ਕੁਮਾਰ, ਸੁਰਿੰਦਰ ਕੁਮਾਰ, ਪਰਮਜੀਤ ਕੌਰ, ਪਰਵਿੰਦਰ ਸਿੰਘ ਪੱਖੋਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਨੰਤਨਾਗ ਤੋਂ ਸਜਾਏ 'ਪੁਕਾਰ ਦਿਵਸ ਨਗਰ ਕੀਰਤਨ' ਦਾ ਹੁਸ਼ਿਆਰਪੁਰ ਪਹੁੰਚਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਸਮੇਤ ਨਗਰ ਕੀਰਤਨ ਰੂਟ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।