ਮਾਹਿਲਪੁਰ, 19 ਨਵੰਬਰ (ਰਜਿੰਦਰ ਸਿੰਘ)-ਪਹਿਲਾਂ ਹੀ ਨਿਗੂਣੀਆਂ ਤਨਖ਼ਾਹਾਂ ਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਖਾਣਾ ਬਣਾਉਣ ਦਾ ਕੰਮ ਕਰਨ ਵਾਲੇ ਮਿਡ-ਡੇ-ਮੀਲ ਵਰਕਰਾਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 1500 ਰੁਪਏ ਖਾਤਿਆਂ 'ਚ ਭੇਜਣ 'ਤੇ ਮਿਡ-ਡੇ-ਮੀਲ ਵਰਕਰਾਂ 'ਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਹੈ | ਇਸ ਸਬੰਧੀ ਮਾਹਿਲਪੁਰ ਵਿਖੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਜਨਰਲ ਸਕੱਤਰ ਕਮਲਜੀਤ ਕੌਰ ਖੜੌਦੀ, ਅਮਰਵੀਰ ਕੌਰ ਅਤੇ ਪ.ਸ.ਸ.ਫ. ਆਗੂ ਮਲਕੀਤ ਸਿੰਘ ਬਾਹੋਵਾਲ ਨੇ ਕਿਹਾ ਪੰਜਾਬ ਸਰਕਾਰ ਨੇ ਮਿਡ-ਡੇ-ਮੀਲ ਵਰਕਰਾਂ ਦੀ ਤਨਖ਼ਾਹ ਵਧਾਉਣੀ ਤਾਂ ਕੀ ਸੀ, ਸਗੋਂ ਉਸ ਵਿਚੋਂ ਵੀ 1500 ਰੁਪਏ ਘੱਟ ਭੇਜੇ ਹਨ | ਪੰਜਾਬ ਸਰਕਾਰ ਵਲੋਂ ਮਿਡ-ਡੇ-ਮੀਲ ਵਰਕਰਾਂ ਦਾ ਮਿਹਨਤਾਨਾ ਖਾਤਿਆਂ ਵਿਚ ਘੱਟ ਭੇਜਣ ਦੇ ਰੋਸ ਵਜੋਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਕਿਹਾ ਕਿ ਸਕੂਲਾਂ ਵਿਚ ਲੰਬੇ ਦੁਪਹਿਰ ਦਾ ਖਾਣਾ ਬਣਾਉਣ ਵਾਲੀਆਂ ਵਰਕਰਜ਼ ਮਹਿਲਾ ਨੂੰ ਸਿਰਫ਼ 3000 ਰੁਪਏ ਮਹੀਨਾ ਦਿੱਤਾ ਜਾ ਰਿਹਾ ਹੈ ਜੋ ਕਿ ਅੱਜ ਦੀ ਮਹਿੰਗਾਈ ਦੇ ਹਿਸਾਬ ਨਾਲ ਬਹੁਤ ਹੀ ਘੱਟ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਹਨ ਉਲਟਾ ਉਨ੍ਹਾਂ ਦਾ ਸ਼ੋਸ਼ਣ ਕਰਦੇ ਹੋਏ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਕੁਲਵੀਰ ਕੌਰ, ਪ੍ਰਦੀਪ ਕੌਰ, ਬਲਜੀਤ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਸਤਵੀਰ ਕੌਰ, ਦਲਵੀਰ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸਤਬੀਰ ਕੌਰ, ਮਨਪ੍ਰੀਤ ਕੌਰ, ਕੁਸ਼ੱਲਿਆ ਦੇਵੀ, ਸੰਯੋਗਤਾ, ਅਨੀਤਾ ਦੇਵੀ, ਕਮਲੇਸ਼ ਰਾਣੀ, ਮੀਨਾ, ਜਸਵੀਰ ਕੌਰ ਤੇ ਹੋਰ ਵਰਕਰਜ਼ ਹਾਜ਼ਰ ਸਨ |