ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਾਰ ਸੇਵਾ ਸੰਤ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਵਲੋਂ ਸੰਪ੍ਰਦਾਇ ਦੇ ਸੰਤ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਗੁਰਦੁਆਰਾ ਸ਼ਹੀਦੀ ਬਾਗ ਵਿਖੇ ਲਗਾਏ ਜਾ ਰਹੇ ਲੰਗਰਾਂ ਲਈ ਮੀਰੀ ਪੀਰੀ ਸਪੋਰਟਸ ਕਲੱਬ ਤੇ ਐਨ.ਆਰ.ਆਈ ਵੀਰਾਂ ਵਲੋਂ 31 ਟੀਨ ਰਿਫਾਇੰਡ ਤੇਲ ਦੇ ਭੇਜੇ ਗਏ | ਇਹ ਟੀਨ ਇਕੱਤਰ ਕਰਕੇ ਇਕਬਾਲ ਸਿੰਘ ਖੇੜਾ, ਅਮਰਜੀਤ ਸਿੰਘ ਰਾਜਾ ਜਾਂਗਲੀਵਾਲ, ਰਣਜੋਧ ਸਿੰਘ ਨਡਾਲੋਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤੇ ਗਏ | ਇਸ ਮੌਕੇ ਇਕਬਾਲ ਸਿੰਘ ਖੇੜਾ ਨੇ ਦੱਸਿਆ ਕਿ ਇਨ੍ਹਾਂ ਸ਼ਤਾਬਦੀ ਸਮਾਗਮਾਂ ਦੇ ਲੰਗਰਾਂ ਲਈ ਮਹਾਂਪੁਰਖਾਂ ਵਲੋਂ ਇਲਾਕੇ ਨੂੰ 1000 ਟੀਨ ਰਿਫਾਇੰਡ ਦੀ ਸੇਵਾ ਲਗਾਈ ਗਈ ਹੈ ਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਪੂਰੀ ਕਰ ਲਈ ਜਾਵੇਗੀ | ਇਸ ਮੌਕੇ ਮੇਜਰ ਸਿੰਘ ਸਹੋਤਾ, ਸੁਖਵਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਖ਼ਾਲਸਾ, ਕਸ਼ਮੀਰ ਸਿੰਘ ਸਹੋਤਾ, ਸਰਬਜੀਤ ਸਿੰਘ ਸਹੋਤਾ, ਸੁਖਜਿੰਦਰ ਸਿੰਘ ਖ਼ਾਲਸਾ ਪ੍ਰਧਾਨ ਕੋਆਪ੍ਰੇਟਿਵ ਬੈਂਕ, ਹਰਵਿੰਦਰ ਸਿੰਘ ਪੂਨੀਆਂ ਆਦਿ ਹਾਜ਼ਰ ਸਨ |