18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸੰਬੰਧੀ ਸਾਹਰੀ 'ਚ ਕਰਾਇਆ ਕੀਰਤਨ ਦਰਬਾਰ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਸਾਹਰੀ ਚ ਕਰਵਾਏ ਕੀਰਤਨ ਦਰਬਾਰ ਮੌਕੇ ਕੀਰਤਨ ਦਰਬਾਰ ਸਮਾਗਮ ਦੌਰਾਨ ਆਏ ਹੋਏ ਸੰਤ ਮਹਾਂਪੁਰਸ਼ਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਸਤਵੰਤ ਸਿੰਘ ਥਿਆੜਾ <br/> 20-11-2025
ਨਸਰਾਲਾ, 19 ਨਵੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਕਰਵਾਇਆ ਗਿਆ | ਸ਼ਾਮ ਨੂੰ ਸਜੇ ਦੀਵਾਨਾ ਵਿਚ ਕੀਰਤਨ ਦਰਬਾਰ ਦੀ ਅਰੰਭਤਾ ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜਾ ਵਾਲਿਆਂ ਦੇ ਜਥੇ ਵੱਲੋਂ ਆਪਣੇ ਮਨੋਹਰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਕੀਤੀ ਗਈ | ਉਪਰੰਤ ਭਾਈ ਬਲਦੇਵ ਸਿੰਘ ਬਡਾਲਾ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਬਾਬਾ ਜੋਗਾ ਸਿੰਘ ਰਾਮੂਥਿਆੜੇ ਵਾਲੇ ਅਤੇ ਭਾਈ ਇਕਬਾਲ ਸਿੰਘ ਹੁਸ਼ਿਆਰਪੁਰ ਵਾਲਿਆਂ ਨੇ ਆਪੋ ਆਪਣੀ ਹਾਜ਼ਰੀ ਲਗਵਾਉਂਦਿਆਂ ਸੰਗਤਾਂ ਨੂੰ ਕੀਰਤਨ ਸਰਵਣ ਕਰਾਉਂਦਿਆਂ ਗੁਰੂ ਇਤਿਹਾਸ ਦੀ ਸਾਂਝ ਪਾਈ | ਇਸ ਮੌਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਦੇ ਨਾਲ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ਮਹਿੰਦਰ ਸਿੰਘ ਸਾਹਰੀ, ਪ੍ਰਧਾਨ ਬਲਦੇਵ ਸਿੰਘ, ਡਾ: ਗੁਰਪਾਲ ਸਿੰਘ, ਸੋਹਣ ਸਿੰਘ, ਹਰਕਮਲ ਸਿੰਘ, ਗੁਰਪ੍ਰੀਤ ਸਿੰਘ ਗੋਗੀ, ਬੂਟਾ ਸਿੰਘ, ਅਮਰਜੀਤ ਸਿੰਘ ਵੱਲੋਂ ਆਈਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਵਿਧਾਇਕ ਡਾ: ਇਸ਼ਾਕ ਕੁਮਾਰ ਚੱਬੇਵਾਲ, ਚੇਅਰਮੈਨ ਜਸਪਾਲ ਸਿੰਘ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ, ਸੰਤ ਮਹਾਂ ਪੁਰਸ਼ ਤੇ ਸੇਵਾ ਸੁਸਾਇਟੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਬਲਵੀਰ ਦਾਸ ਡੇਰਾ ਮਹਾਨਪੁਰੀ ਸਾਹਰੀ, ਬਾਬਾ ਦਿਆਲ ਸਿੰਘ ਅੱਤੋਵਾਲ, ਬਾਬਾ ਰਣਜੀਤ ਸਿੰਘ ਹਰਖੋਵਾਲ, ਜਥੇਦਾਰ ਗੁਰਦੇਵ ਸਿੰਘ ਮੁਖੀ ਬਾਬਾ ਫ਼ਤਿਹ ਸਿੰਘ ਤਰਨਾ ਦਲ ਹੁਸ਼ਿਆਰਪੁਰ, ਬਾਬਾ ਤਰਲੋਕ ਸਿੰਘ ਬੋਹਣ, ਬਾਬਾ ਤਰਲੋਕ ਸਿੰਘ ਜੱਫ਼ਲਾਂ, ਮਹੰਤ ਜਯਰਾਮ ਦਾਸ ਠਾਕਰਦੁਆਰਾ ਸਾਹਰੀ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਰਣਜੀਤ ਸਿੰਘ ਡੇਰਾ ਸਿੰਘਾਂ ਸ਼ਹੀਦਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ ਟੂਟੋਮਜਾਰਾ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ ਤੋਂ ਇਲਾਵਾ ਹੋਰ ਵੀ ਸੰਤ ਮਹਾਂਪੁਰਸ਼ ਤੇ ਮੁੱਖ ਸ਼ਖ਼ਸੀਅਤਾਂ ਨੇ ਸੰਗਤਾਂ ਦੇ ਦਰਸ਼ਨ ਕੀਤੇ | ਸਟੇਜ ਸਕੱਤਰ ਦੀ ਸੇਵਾ ਭਾਈ ਮਹੱਬਤਪ੍ਰੀਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ |

ਪਿਛਲੀ ਖ਼ਬਰ ਬਾਸਕਟਬਾਲ ਟੂਰਨਾਮੈਂਟ ਚ ਸਾਈਕਲਿਸਟ ਬਲਰਾਜ ਚੌਹਾਨ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਜਾ ਰਹੇ ਲੰਗਰ ਲਈ 31 ਟੀਨ ਰਿਫਾਇੰਡ ਦੇ ਭੇਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।