18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡੀ.ਏ.ਵੀ. ਕਾਲਜ 'ਚ ਨਸ਼ਾ ਮੁਕਤ ਸਮਾਜ ਸਿਰਜਣ ਸੰਬੰਧੀ ਗਤੀਵਿਧੀਆਂ ਕਰਵਾਈਆਂ <br/>

ਅਜੀਤ ਡੈਸਕ 20-11-2025
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ. ਵੀ. ਕਾਲਜ, ਹੁਸ਼ਿਆਰਪੁਰ 'ਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕਾਲਜ ਪਿ੍ੰ. ਪ੍ਰੋ. ਡਾ. ਵਿਨੈ ਕੁਮਾਰ ਦੀ ਅਗਵਾਈ ਹੇਠ ਨਸ਼ਾ ਮੁਕਤ ਸਮਾਜ ਸਿਰਜਣ ਸੰਬੰਧੀ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸਬੰਧੀ ਸੰਸਥਾ ਦੇ ਐਨ. ਐੱਸ. ਐੱਸ. ਯੂਨਿਟ ਪ੍ਰੋਗਰਾਮ ਅਫ਼ਸਰ ਐਸੋਸੀਏਟ ਪ੍ਰੋ. ਅਨਿਲ ਕੁਮਾਰ ਅਤੇ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦੀ ਪੰਜਵੀਂ ਵਰੇ੍ਹਗੰਢ ਮੌਕੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹੁੰ ਚੁੱਕੀ ਉਸ ਤੋਂ ਬਾਅਦ ਕਾਲਜ ਕੈਂਪਸ ਵਿਚ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਨਸ਼ੇ ਦੇ ਦੁਸ਼ਟ ਪ੍ਰਭਾਵਾਂ ਬਾਰੇ ਵੱਖਰੇ ਵੱਖਰੇ ਸਲੋਗਨ ਲਿਖ ਕੇ ਸਭ ਨੂੰ ਜਾਗਰੂਕ ਕੀਤਾ | ਇਸ ਮੌਕੇ ਬੋਲਦਿਆਂ ਕਾਲਜ ਪਿ੍ੰ. ਨੇ ਕਿਹਾ ਕਿ ਨਸ਼ੇ ਵਰਗੇ ਕੋਹੜ ਨੂੰ ਖ਼ਤਮ ਕਰਨ ਲਈ ਦੇਸ਼ ਦੇ ਨੌਜਵਾਨਾਂ ਨੂੰ ਉਸਾਰੂ ਪਹੁੰਚ ਰੱਖਣੀ ਪਵੇਗੀ ਤਾਂ ਹੀ ਨਸ਼ਾ ਮੁਕਤ ਸਮਾਜ ਦੀ ਕਲਪਨਾ ਕੀਤੀ ਜਾ ਸਕਦੀ ਹੈ | ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ. ਐਮ. ਭੱਲਾ ਨੇ ਐਨ. ਐੱਸ. ਐੱਸ. ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ, ਆਦਮਵਾਲ ਦੀ ਦੋ ਦਿਨਾਂ ਐਥਲੈਟਿਕਸ ਮੀਟ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।