ਦਸੂਹਾ, 20 ਨਵੰਬਰ (ਭੁੱਲਰ)-ਸਰਕਾਰੀ ਸੀਨੀਅਰ ਸਕੂਲ ਡੱਫਰ ਵਿਖੇ ਜਮਾਤ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦਾ ਡਾਕਟਰੀ ਚੈੱਕਅਪ ਕੀਤਾ ਗਿਆ ਜਿਸ ਵਿਚ ਬੱਚਿਆਂ ਦੀਆਂ ਬਿਮਾਰੀਆਂ ਦਾ ਮੌਕੇ 'ਤੇ ਇਲਾਜ ਕੀਤਾ ਗਿਆ | ਆਰ.ਬੀ. ਐੱਸ.ਕੇ.ਟੀਮ ਵੱਲੋਂ ਜਿਹੜੇ ਬੱਚਿਆਂ ਦੀ ਨਜ਼ਰ ਕਮਜ਼ੋਰ ਸੀ ਉਨ੍ਹਾਂ ਬੱਚਿਆਂ ਨੂੰ ਨਜ਼ਰ ਦੀਆਂ ਐਨਕਾਂ ਪ੍ਰਦਾਨ ਕੀਤੀਆਂ ਗਈਆਂ | ਇਹ ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ ਨੇ ਪੰਜਾਬ ਸਰਕਾਰ ਅਤੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਬੱਚਿਆਂ ਨੂੰ ਨਜ਼ਰ ਦੀਆਂ ਐਨਕਾਂ ਪ੍ਰਦਾਨ ਕੀਤੀਆਂ | ਇਸ ਮੌਕੇ ਲੈਕਚਰਾਰ ਦਲਜੀਤ ਸਿੰਘ ਪੰਜਾਬੀ, ਇੰਦਰਜੀਤ, ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਹਰਪਾਲ ਸਿੰਘ, ਸੁਮਨਦੀਪ ਕੌਰ, ਰਮਨਦੀਪ ਕੌਰ, ਸਪਨਾ ਸਲਾਰੀਆ, ਰੇਖਾ ਰਾਣੀ, ਸੁਨੀਤਾ ਰਾਣੀ, ਕੰਵਲਦੀਪ ਸਿੰਘ, ਅਨੁਰਾਗ ਦੀਪ ਸਿੰਘ ਆਦਿ ਹਾਜ਼ਰ ਸਨ |