22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹੁਸ਼ਿਆਰਪੁਰ ਸ਼ਹਿਰ ਦੇ ਖੇਤਰ 'ਚ ਸਮੂਹ ਵਿੱਦਿਅਕ ਸੰਸਥਾਵਾਂ ਅੱਜ ਛੁੱਟੀ ਦਾ ਐਲਾਨ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿਤੀ 19 ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ | ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੇ 4 ਨਗਰ ਕੀਰਤਨਾਂ ਦਾ ਆਯੋਜਨ ਕੀਤਾ ਹੈ, ਜੋ ਕਿ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਲੰਘਣਗੇ | ਇਹ ਨਗਰ ਕੀਰਤਨ ਮੁਕੇਰੀਆਂ- ਦਸੂਹਾ-ਹੁਸ਼ਿਆਰਪੁਰ-ਗੜ੍ਹਸ਼ੰਕਰ 'ਚੋਂ ਲੰਘਣਾ ਹੈ | ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਹੁਸ਼ਿਆਰਪੁਰ ਸ਼ਹਿਰ ਦੇ ਖੇਤਰ ਵਿਚ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 21 ਨਵੰਬਰ, ਦਿਨ ਸ਼ੁੱਕਰਵਾਰ ਨੂੰ ਛੁੱਟੀ ਘੋਸ਼ਿਤ ਕੀਤੀ ਹੈ | ਜਾਰੀ ਹੁਕਮਾਂ ਵਿਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ /ਯੂਨੀਵਰਸਿਟੀ/ ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ 'ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ |
ਪਿਛਲੀ ਖ਼ਬਰ ਖੰਨਾ ਨੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸਕੂਲ ਡੱਫਰ ਵਿਖੇ ਬੱਚਿਆਂ ਦਾ ਡਾਕਟਰੀ ਚੈੱਕਅਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।