ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਅੱਜ ਇੱਥੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਸ ਦੌਰਾਨ ਲੋਕਾਂ ਨੇ ਪ੍ਰਸ਼ਾਸਨ ਤੇ ਵਿਦੇਸ਼ਾਂ 'ਚ ਰਹਿੰਦੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਿਲਾਂ ਰੱਖੀਆਂ ਜਿਨ੍ਹਾਂ ਨੂੰ ਖੰਨਾ ਨੇ ਜਲਦੀ ਹੀ ਹੱਲ ਕਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਬੋਲਦਿਆਂ ਖੰਨਾ ਨੇ ਕਿਹਾ ਕਿ ਬਿਹਾਰ ਵਿਚ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹੋਈ ਰਿਕਾਰਡਤੋੜ ਜਿੱਤ ਦੀ ਪੂਰਾ ਦੇਸ਼ ਸ਼ਲਾਘਾ ਕਰ ਰਿਹਾ ਹੈ | ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਨੂੰ ਇੰਨਾ ਮਜ਼ਬੂਤ ਕਰ ਦਿੱਤਾ ਹੈ ਕਿ ਭਾਰਤ ਦੀ ਅਰਥ ਵਿਵਸਥਾ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਭਾਰਤ ਅੱਜ ਵਿਸ਼ਵ ਦੀ ਸੁਪਰ ਪਾਵਰ ਕਹਾਉਣ ਵਾਲੇ ਚੋਣਵੇ ਦੇਸ਼ਾਂ ਦੀ ਸੂਚੀ ਵਿਚ ਆ ਖੜ੍ਹਾ ਹੋਇਆ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੀਤੀਆਂ ਦਾ ਲਾਭ ਅੱਜ ਦੇਸ਼ ਦੀ ਜਨਤਾ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਚਾਰ ਸਾਲ ਬੀਤਣ ਉਪਰੰਤ ਵੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਪਰ ਹਰਿਆਣਾ ਰਾਜ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦਾ ਤੋਹਫ਼ਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਨੇ ਵੀ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ | ਇਸ ਮੌਕੇ ਐਸ.ਪੀ ਦੀਵਾਨ, ਜੀਵਨ ਕੁਮਾਰ, ਮਨੋਜ ਸ਼ਰਮਾ ਆਦਿ ਮੌਜੂਦ ਸਨ |