ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਪੈਰਾ ਲੀਗਲ ਵਲਾਟੀਅਰਜ਼ ਦੀ ਨਿਯੁਕਤੀ ਕੀਤੀ ਜਾਣੀ ਹੈ | ਇਸ ਸਬੰਧ ਵਿਚ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ 18 ਨਵੰਬਰ ਤੋਂ ਵਧਾ ਕੇ 27 ਨਵੰਬਰ 2025 ਤੱਕ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ' ਹੁਸ਼ਿਆਰਪੁਰ ਨੀਰਜ ਗੋਇਲ ਨੇ ਦੱਸਿਆ ਕਿ ਇਸ ਸਬੰਧੀ ਜਨਤਕ ਇਸ਼ਤਿਹਾਰ ਜ਼ਿਲ੍ਹਾ ਕੋਰਟ, ਹੁਸ਼ਿਆਰਪੁਰ ਦੀ ਵੈੱਬਸਾਈਟ 'ਤੇ ਅੱਪਲੋਡ ਕਰ ਦਿਤਾ ਗਿਆ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬਤੌਰ ਪੈਰਾ ਲੀਗਲ ਵਲੰਟੀਅਰਜ਼ ਸੇਵਾਵਾਂ ਦੇਣ ਵਾਲੇ ਪ੍ਰਾਰਥੀ ਨੂੰ ਵੇਜ਼ਜ਼/ਮਿਹਨਤਾਵਾਂ ਨਹੀਂ ਦਿੱਤਾ ਜਾਵੇਗਾ |