22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਰਾਜ ਪੱਧਰੀ ਪ੍ਰਾਇਮਰੀ ਖੇਡਾਂ 'ਚ ਹੁਸ਼ਿਆਰਪੁਰ ਦੀ ਕਬੱਡੀ ਟੀਮ ਨੇ ਹਾਸਿਲ ਕੀਤਾ ਦੂਜਾ ਸਥਾਨ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ)-ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਹੋਏ ਰਾਜ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਕਬੱਡੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਹੈ | ਇਸ ਉਪਲਬਧੀ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਟੀਮ ਦੇ ਖਿਡਾਰੀਆਂ, ਕੋਚ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਖਿਡਾਰੀਆਂ ਨੂੰ ਅਨੁਸ਼ਾਸਨ ਅਤੇ ਮਿਹਨਤ ਨਾਲ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਮਨਦੀਪ ਧਾਮੀ, ਸੈਂਟਰ ਹੈਡ ਟੀਚਰ ਰਾਕੇਸ਼ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸਤੀਸ਼ ਕੁਮਾਰ, ਬੀਐਸਓ ਸਤੀਸ਼ ਮਸੀਹ, ਭੁਪਿੰਦਰ ਭਾਟੀਆ, ਅਮਨਦੀਪ ਰੰਧਾਵਾ, ਵਿਪਨ ਕੁਮਾਰ, ਵਰਿੰਦਰ ਸਿੰਘ, ਜਸਵਿੰਦਰ ਸਿੰਘ, ਓਪਿੰਦਰਜੀਤ ਸਿੰਘ, ਸਮੀਰ ਮਹਾਜਨ, ਆਸ਼ਿਸ਼ ਕੰਬੋਜ ਅਤੇ ਨਵਜੋਤ ਸਿੰਘ ਮੌਜੂਦ ਸਨ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਕੂਲ ਪੱਧਰ ਤੋਂ ਰਾਜ ਪੱਧਰ ਤੱਕ ਖਿਡਾਰੀਆਂ ਨੂੰ ਬੇਹਤਰ ਟਰੇਨਿੰਗ ਅਤੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਕਬੱਡੀ ਟੀਮ ਦੀ ਇਸ ਕਾਮਯਾਬੀ ਨਾਲ ਜ਼ਿਲ੍ਹੇ ਦਾ ਮਾਣ ਵਧਿਆ ਹੈ | ਉਨ੍ਹਾਂ ਆਸ ਜਤਾਈ ਕਿ ਆਉਣ ਵਾਲੇ ਸਾਲਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਰਾਜ ਹੀ ਨਹੀਂ, ਰਾਸ਼ਟਰੀ ਪੱਧਰ 'ਤੇ ਵੀ ਨਵੇਂ ਮੀਲ ਪੱਥਰ ਸਥਾਪਿਤ ਕਰੇਗਾ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਖੇ 21 ਤੋਂ 25 ਤੱਕ ਅਗਲੀ ਖ਼ਬਰ ਪੈਰਾ ਲੀਗਲ ਵਲੰਟੀਅਰਾਂ ਲਈ ਅਪਲਾਈ ਕਰਨ ਦੀ ਮਿਤੀ 27 ਤੱਕ ਵਧਾਈ- ਸੀ. ਜੇ. ਐਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।