22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਨਗਰ ਕੀਰਤਨ ਦਾ ਸ਼ਰਧਾਪੂਰਵਕ ਸਵਾਗਤ <br/>

ਅਜੀਤ ਡੈਸਕ 21-11-2025
ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ 'ਪੁਕਾਰ ਦਿਵਸ' ਨਗਰ ਕੀਰਤਨ' ਦਾ ਸਰਹਾਲਾ ਰੋਡ ਗੜ੍ਹਦੀਵਾਲਾ ਪਹੁੰਚਣ 'ਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ | ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਕਾਲਜ ਵੱਲੋਂ ਪ੍ਰਸਾਦਿ ਅਤੇ ਪਾਣੀ ਦੀ ਸੇਵਾ ਕੀਤੀ ਗਈ | ਕਾਲਜ ਦੇ ਰੈੱਡ ਰਿਬਨ, ਐਨ.ਐਸ.ਐਸ., ਅੇਨ.ਸੀ.ਸੀ. ਯੂਨਿਟ ਨੇ ਵੀ ਸੇਵਾ ਦੇ ਭਾਵ ਨਾਲ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਨੰਤਨਾਗ ਤੋਂ ਆਇਆ ਇਹ ਨਗਰ ਕੀਰਤਨ ਪੂਰੇ ਪੰਥ ਲਈ ਏਕਤਾ, ਸ਼ਰਧਾ ਅਤੇ ਸਾਂਝੇਪਨ ਦਾ ਪ੍ਰਤੀਕ ਹੈ | ਨਗਰ ਕੀਰਤਨ ਕਾਲਜ ਤੋਂ ਅੱਗੇ ਵੱਖ-ਵੱਖ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਅਗਲੇਰੇ ਪੜਾਅ ਲਈ ਰਵਾਨਾ ਹੋਇਆ |

ਪਿਛਲੀ ਖ਼ਬਰ ਸਫ਼ਲਤਾ ਪੂਰਵਕ ਮੁਕੰਮਲ ਹੋਇਆ ਪਲਾਹੜ ਸਕੂਲ ਦਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਤਿੰਨ ਪਿੰਡਾਂ ਦੇ 72 ਪਰਿਵਾਰਾਂ ਨੂੰ ਘਰ ਬਣਾਉਣ ਲਈ ਵੰਡੇ 60 ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।