22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਫ਼ਲਤਾ ਪੂਰਵਕ ਮੁਕੰਮਲ ਹੋਇਆ ਪਲਾਹੜ ਸਕੂਲ ਦਾ ਇਨਾਮ ਵੰਡ ਸਮਾਗਮ

ਅਜੀਤ ਡੈਸਕ 21-11-2025
ਰਾਮਗੜ੍ਹ ਸੀਕਰੀ, 20 ਨਵੰਬਰ (ਕਟੋਚ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦਾ ਸਲਾਨਾ ਅਤੇ ਇਨਾਮ ਵੰਡ ਸਮਾਗਮ ਬੀ.ਐਨ.ਓ. ਤਲਵਾੜਾ ਜਪਿੰਦਰ ਕੁਮਾਰ ਦੀ ਨਿਗਰਾਨੀ ਅਤੇ ਸਕੂਲ ਪ੍ਰਮੁੱਖ ਗੁਰਮੇਲ ਸਿੰਘ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਆਪਸੀ ਤਾਲਮੇਲ ਦੇ ਸਹਿਯੋਗ ਸਦਕਾ ਸਫਲਤਾ ਪੂਰਵਕ ਨੇਪਰੇ ਚੜਿ੍ਹਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਸ਼ਮੂਲੀਅਤ ਕੀਤੀ ਗਈ | ਸਮਾਗਮ ਦੀ ਰੌਣਕ ਵਧਾਉਣ ਲਈ ਵਿਸ਼ੇਸ਼ ਤੌਰ 'ਤੇ ਸਿੱਖਿਆ ਅਧਿਕਾਰੀ ਸ੍ਰੀ ਧੀਰਜ ਵਿਸ਼ਿਸ਼ਟ, ਕਾਰਜਕਾਰੀ ਪਿ੍ੰਸੀਪਲ ਰੇਣੂ ਬਾਲਾ | ਡਾਕਟਰ ਲਸ਼ਕਰ ਸਿੰਘ ਐੱਸ.ਐਮ.ਓ. ਭੋਲ ਕਲੋਤਾ, ਕੇ.ਸੀ. ਪਰਮਾਰ, ਸੰਸਾਰ ਚੰਦ, ਮਾਸਟਰ ਧਰਮ ਸਿੰਘ, ਸਰਪੰਚ ਵਰਿੰਦਰ ਸਿੰਘ, ਪੁਸ਼ਪਿੰਦਰ ਜੋਗੀ, ਲੈਕਚਰਾਰ ਮੁਕੇਸ਼ ਕੁਮਾਰ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਸਭਿਆਚਾਰਕ ਤੇ ਰੰਗਾਂ-ਰੰਗ ਪ੍ਰੋਗਰਾਮ ਬੇਹੱਦ ਦਿਲ ਖਿਚਵਾ ਰਿਹਾ | ਇਸ ਮੌਕੇ ਸਕੂਲ ਪ੍ਰਮੁੱਖ ਗੁਰਮੇਲ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ | ਇਸ ਮੌਕੇ ਉਨ੍ਹਾਂ ਸਕੂਲ ਦੀਆਂ ਵਿੱਦਿਅਕ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਇਸ ਮੌਕੇ ਵਿਧਾਇਕ ਘੁੰਮਣ ਨੇ ਸਕੂਲ ਦੀਆਂ ਉਪਲਬਧੀਆਂ ਦੀ ਜ਼ੋਰਦਾਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਸਕੂਲ ਕਿਸੇ ਪਬਲਿਕ ਸਕੂਲ ਤੋਂ ਘੱਟ ਨਹੀਂ ਹੈ | ਉਨ੍ਹਾਂ ਕਿਹਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਵਿੱਦਿਅਕ ਯੋਗਤਾ ਅਤੇ ਕਾਬਲੀਅਤ ਦਾ ਕੋਈ ਮੁਕਾਬਲਾ ਨਹੀਂ | ਇਸ ਮੌਕੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿੱਦਿਅਕ ਮਿਆਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਬੀ. ਐਨ. ਓ. ਜਪਿੰਦਰ ਕੁਮਾਰ ਨੇ ਵੀ ਸੰਬੋਧਨ ਕਰਦਿਆਂ ਸਕੂਲ ਵਿਚ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂਵਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਿੱਖਿਆ ਅਧਿਕਾਰੀ ਧੀਰਜ ਵਸ਼ਿਸ਼ਟ ਨੇ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮਾਸਟਰ ਹਰਜਿੰਦਰ ਸਿੰਘ ਅਤੇ ਹਰਦਿਆਲ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਲੈਕਚਰਾਰ ਗਣੇਸ਼ ਰਾਜ, ਪੰਕਜ ਸ਼ਰਮਾ, ਦੀਪਕ, ਹਿਤੇਸ਼, ਸੁਰਿੰਦਰ, ਆਰਤੀ, ਰੀਤੂ, ਬੰਦਨਾ, ਹਰਵਿੰਦਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਬਾਲ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਨਗਰ ਕੀਰਤਨ ਦਾ ਸ਼ਰਧਾਪੂਰਵਕ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।