21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਦਸਮੇਸ਼ ਗਰਲਜ਼ ਕਾਲਜ ਵਿਚ ਨਸ਼ਾ ਮੁਕਤ ਅਭਿਆਨ ਦੀ 5ਵੀਂ ਵਰ੍ਹੇਗੰਢ 'ਤੇ ਸਹੁੰ ਚੁੱਕ ਸਮਾਰੋਹ

ਅਜੀਤ ਡੈਸਕ 21-11-2025
ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)- ਦਸ਼ਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਵਿਖੇ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਇੰਟਰਨਲ ਕਵਾਲਿਟੀ ਐਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਰੈੱਡ ਰਿੱਬਨ ਕਲੱਬ ਵਲੋਂ 18 ਨਵੰਬਰ 2025 ਨੂੰ ਨਸ਼ਾ ਮੁਕਤ ਅਭਿਆਨ ਦੀ 5ਵੀਂ ਵਰ੍ਹੇਗੰਠ ਮਨਾਉਣ ਲਈ ਸਹੁੰ ਚੁੱਕ ਸਮਾਰੋਹ ਕਰਵਾ ਇਆ ਗਿਆ | ਇਸ ਮੌਕੇ ਰੈੱਡ ਰਿੱਬਨ ਕਲੱਬ ਦੀ ਨੋਡਲ ਅਧਿਕਾਰੀ ਸਹਾਇਕ ਪੋ੍ਰਫੈਸਰ ਡਾ. ਮਨਿੰਦਰ ਕੌਰ ਅਤੇ ਪੋ੍ਰ. ਸੋਨਾਲੀ ਨੇ ਵਿਦਿਆਰਥਣਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਲਈ ਪ੍ਰੇਰਣਾਦਾਇਕ ਸੰਦੇਸ਼ ਦਿੱਤਾ | ਉਨ੍ਹਾਂ ਨੇ ਨਸ਼ਾ ਮੁਕਤ ਜੀਵਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਯੁਵਾ ਪੀੜ੍ਹੀ ਨੂੰ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਦਿਆਰਥਣਾਂ ਵਿਚ ਪੋਸਟਰ ਅਤੇ ਸਲੋਗਨ ਮੁਕਾਬਲਾ ਕਰਵਾਇਆ ਗਿਆ ਅਤੇ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ | ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨਾਂ ਵਲੋਂ ਇਸ ਜਾਗਰੂਕਤਾ ਮੁਹਿੰਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਗਿਆ ਕਿ ਵਿਦਿਆਰਥਣਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਬਣਾਉਣਾ ਸਮਾਜ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ |
ਪਿਛਲੀ ਖ਼ਬਰ ਜਲੰਧਰ ਦੇ ਡੀ.ਈ.ਓ. (ਸ) ਤੇ (ਅ) ਨੂੰ ਹੁਸ਼ਿਆਰਪੁਰ ਦਾ ਵਾਧੂ ਚਾਰਜ ਦਿੱਤਾ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਬਾਲ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।