21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਜਲੰਧਰ ਦੇ ਡੀ.ਈ.ਓ. (ਸ) ਤੇ (ਅ) ਨੂੰ ਹੁਸ਼ਿਆਰਪੁਰ ਦਾ ਵਾਧੂ ਚਾਰਜ ਦਿੱਤਾ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ)-ਸਿਖਿਆ ਵਿਭਾਗ ਵਲੋਂ ਜ਼ਿਲ੍ਹਾ ਜਲੰਧਰ ਦੇ ਸਿਖਿਆ ਅਧਿਕਾਰੀ (ਸ) ਡਾ. ਗੁਰਿੰਦਰਜੀਤ ਕੌਰ ਨੂੰ ਹੁਸ਼ਿਆਰਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਇਸੇ ਤਰਾਂ ਜਲੰਧਰ ਦੇ ਜ਼ਿਲ੍ਹਾ ਸਿਖਿਆ ਅਧਿਕਾਰੀ (ਅ) ਹਰਜਿੰਦਰ ਕੌਰ ਵੀ ਹੁਸ਼ਿਆਰਪੁਰ ਦਾ ਵਾਧੂ ਚਾਰਜ ਸੰਭਾਲਣਗੇ | ਵਰਣਨਯੋਗ ਹੈ ਕਿ ਜ਼ਿਲ੍ਹਾ ਸਿਖਿਆ ਅਧਿਕਾਰੀ (ਅ) ਹੁਸ਼ਿਆਰਪੁਰ ਦਾ ਅਹੁਦਾ ਪਿਛਲੇ ਕਾਫ਼ੀ ਸਮੇਂ ਤੋਂ ਖਾਲੀ ਪਿਆ ਹੋਇਆ ਸੀ | ਜ਼ਿਲ੍ਹਾ ਸਿਖਿਆ ਅਧਿਕਾਰੀ (ਸ) 31 ਅਕਤਬੂਰ ਨੂੰ ਸੇਵਾ ਮੁਕਤ ਹੋ ਗਏ ਸਨ ਜਿਸ ਕਾਰਨ ਇਹ ਅਹੁਦਾ ਖਾਲੀ ਪਿਆ ਸੀ | ਇਨ੍ਹਾਂ ਅਹੁਦਿਆਂ 'ਤੇ ਨਿਯੁਕਤੀਆਂ ਹੋਣ ਕਾਰਨ ਹੁਣ ਸਿਖਿਆ ਵਿਭਾਗ ਦੇ ਸਾਰੇ ਕੰਮ ਸੁਚਾਰੂ ਢੰਗ ਨਾਲ ਚੱਲਣਗੇ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਚ ਨਸ਼ਾ ਮੁਕਤ ਅਭਿਆਨ ਦੀ 5ਵੀਂ ਵਰ੍ਹੇਗੰਢ 'ਤੇ ਸਹੁੰ ਚੁੱਕ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।