21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਸੰਬੋਧਨ ਕਰਦੀ ਹੋਈ ਕਾਰਜਕਾਰੀ ਸਿਵਲ ਸਰਜਨ ਡਾ. ਸੀਮਾ ਗਰਗ | ਤਸਵੀਰ : ਹਮਸ਼ਾਇਨ ਸਟੂਡੀਓ <br/> 21-11-2025

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਤੇ ਪੀ.ਐਚ.ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਸਿਹਤ ਮੁਲਾਜ਼ਮਾਂ ਵਲੋਂ ਸਕੂਲ ਆਫ਼ ਅਮੀਨੈਂਸ ਬਾਗਪੁਰ-ਸਤੌਰ 'ਚ ਐਮ.ਪੀ.ਐਚ.ਐਸ. ਬਲਜੀਤ ਸਿੰਘ, ਕਮਲੇਸ਼ ਦੇਵੀ, ਹਰਪ੍ਰੀਤ ਕੌਰ, ਸੰਤੋਸ਼ ਕੁਮਾਰੀ, ਰਵਿੰਦਰ ਸੈਣੀ, ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਵਰਤੋਂ ਨਾ ਕਰਨ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਤੰਬਾਕੂ ਇੱਕ ਖ਼ਤਰਨਾਕ ਨਸ਼ਾ ਹੈ ਜੋ ਕਿ ਸਾਡੀ ਸਿਹਤ ਲਈ ਬਹੁਤ ਖ਼ਤਰਨਾਕ ਹੈ, ਕਿਉਂਕਿ ਇਸ ਦੀ ਵਰਤੋਂ ਨਾਲ ਦੰਦ ਖ਼ਰਾਬ ਹੋਣਾ, ਮੂੰਹ ਦਾ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ | ਇਸ ਤੋਂ ਇਲਾਵਾ ਸਿਗਰਟਨੋਸ਼ੀ ਨਾਲ ਸਾਹ ਦੀਆਂ ਬਿਮਾਰੀਆਂ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ | ਇਸ ਲਈ ਸਾਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਤੰਦਰੁਸਤ ਜ਼ਿੰਦਗੀ ਜਿਉਣੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਤੰਬਾਕੂ ਵਿਰੋਧੀ ਕਾਨੂੰਨ (ਕੋਟਪਾ ਐਕਟ 2003) ਅਧੀਨ ਜੇਕਰ ਕੋਈ ਵਿਅਕਤੀ ਜਨਤਕ ਸਥਾਨ 'ਤੇ ਸਿਗਰਟ ਜਾਂ ਬੀੜੀ ਪੀਂਦਾ ਹੈ ਤਾਂ ਉਸ ਨੰੂ ਜੁਰਮਾਨਾ ਕੀਤਾ ਜਾਂਦਾ ਹੈ | ਸਕੂਲਾਂ ਤੇ ਵਿੱਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ 'ਚ ਤੰਬਾਕੂ ਵੇਚਣਾ ਵੀ ਕਾਨੂੰਨਨ ਜੁਰਮ ਹੈ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਮੀਟਿੰਗ ਅਗਲੀ ਖ਼ਬਰ ਜਲੰਧਰ ਦੇ ਡੀ.ਈ.ਓ. (ਸ) ਤੇ (ਅ) ਨੂੰ ਹੁਸ਼ਿਆਰਪੁਰ ਦਾ ਵਾਧੂ ਚਾਰਜ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।