21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਿਵਲ ਸਰਜਨ ਵਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਮੀਟਿੰਗ

ਅਜੀਤ ਡੈਸਕ 21-11-2025
ਹੁਸ਼ਿਆਰਪੁਰ ,20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਰਜਕਾਰੀ ਸਿਵਲ ਸਰਜਨ ਡਾ. ਸੀਮਾ ਗਰਗ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਸੰਬੰਧੀ ਰੀਵਿਊ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲੇ੍ਹ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ | ਇਸਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਉਨ੍ਹਾਂ ਮੀਟਿੰਗ ਦੌਰਾਨ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਗਰਭਵਤੀ ਅÏਰਤਾਂ ਦੀ ਪਹਿਲੀ ਤਿਮਾਹੀ 'ਚ ਹੀ ਰਜਿਸਟ੍ਰੇਸ਼ਨ ਕਰਨ, 4 ਏ.ਐਨ.ਸੀ ਚੈੱਕਅਪ ਅਤੇ ਸੰਪੂਰਨ ਟੀਕਾਕਰਨ ਦੇ ਟੀਚੇ ਪੂਰੇ ਕਰਨ ਵੱਲ ਖ਼ਾਸ ਧਿਆਨ ਦੇਣ ਲਈ ਕਿਹਾ | ਡਾ. ਸੀਮਾ ਗਰਗ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਸਿਹਤ ਪ੍ਰੋਗਰਾਮਾਂ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਅਤੇ ਲੋਕਾਂ ਤੱਕ ਵਧੀਆ ਸਿਹਤ ਸਹੂਲਤਾਂ ਪਹੁੰਚਾਉਣ ਲਈ ਬਲਾਕ ਪੱਧਰ 'ਤੇ ਹਰ ਮਹੀਨੇ ਆਸ਼ਾ, ਏ.ਐਨ.ਐਮ, ਐਲ.ਐਚ.ਵੀ ਅਤੇ ਸੀ.ਐਚ.ਓ ਦੇ ਨਾਲ ਮੀਟਿੰਗ ਕਰਨ ਲਈ ਕਿਹਾ | ਮੀਟਿੰਗ ਦੌਰਾਨ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ 25 ਨਵੰਬਰ ਤੱਕ ਚੱਲਣ ਵਾਲੀ ਅੰਗ ਦਾਨ ਸਹੁੰ ਚੁੱਕ ਮੁਹਿੰਮ, ਮਨਾਏ ਜਾ ਰਹੇ ਐਂਟੀ ਮਾਈਕਰੋਬੀਅਲ ਹਫ਼ਤੇ ਸੰਬੰਧੀ ਗਤੀਵਿਧੀਆਂ ਅਤੇ 21 ਤੋਂ 4 ਦਸੰਬਰ ਤੱਕ ਮਨਾਏ ਜਾਣ ਵਾਲੇ ਨਸਬੰਦੀ ਜਾਗਰੂਕਤਾ ਪੰਦ੍ਹਰਵਾੜੇ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ |
ਪਿਛਲੀ ਖ਼ਬਰ ਚੇਅਰਪਰਸਨ ਕਰਮਜੀਤ ਕੌਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਗਰ ਕੀਰਤਨ 'ਚ ਸ਼ਾਮਿਲ ਹੋਣ ਦੀ ਅਪੀਲ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।