21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਚੇਅਰਪਰਸਨ ਕਰਮਜੀਤ ਕੌਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਗਰ ਕੀਰਤਨ 'ਚ ਸ਼ਾਮਿਲ ਹੋਣ ਦੀ ਅਪੀਲ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਚੇਅਰਪਰਸਨ ਕਰਮਜੀਤ ਕੌਰ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿਚ ਦਾਖ਼ਲ ਹੋਵੇਗਾ, ਜਿਥੇ ਨਗਰ ਕੀਰਤਨ ਨੂੰ ਸ਼ਰਧਾ ਨਾਲ ਗਾਰਡ ਆਫ਼ ਆਨਰ ਦਿੱਤਾ ਜਾਵੇਗਾ | ਇਸ ਤੋਂ ਬਾਅਦ, ਨਗਰ ਕੀਰਤਨ ਉਸੇ ਦਿਨ ਦਸੂਹਾ ਅਤੇ ਗੜ੍ਹਦੀਵਾਲਾ ਵਿੱਚੋਂ ਲੰਘੇਗਾ ਅਤੇ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਰਾਤ ਦਾ ਪੜਾਅ ਕਰੇਗਾ |

ਪਿਛਲੀ ਖ਼ਬਰ ਭਾਰੀ ਜਬਰ ਜ਼ੁਲਮ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਤਰਨਤਾਰਨ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।