21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਰੀ ਜਬਰ ਜ਼ੁਲਮ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਤਰਨਤਾਰਨ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 21-11-2025
ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)- ਤਰਨਤਾਰਨ ਵਿਧਾਨ ਸਭਾ ਹਲਕੇ ਅੰਦਰ ਹੋਈ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਜਿਸ ਤੋਂ ਸਾਫ਼ ਨਜ਼ਰ ਆਉਂਦਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪਸੰਦ ਕਰਦੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨਾ ਤੈਅ ਹੈ | ਇਹ ਪ੍ਰਗਟਾਵਾ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਸਦਕਾ ਤਰਨਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮੂਹ ਵਰਕਰਾਂ ਨੇ ਪੂਰੀ ਮਿਹਨਤ ਨਾਲ ਕੰਮ ਕੀਤਾ ਜਿਸ ਬਦੌਲਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੂਸਰੇ ਨੰਬਰ 'ਤੇ ਰਹੀ | ਉਨ੍ਹਾਂ ਕਿਹਾ ਮੌਜੂਦਾ ਸਰਕਾਰ ਵਲੋਂ ਤਰਨਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ 'ਤੇ ਭਾਰੀ ਜਬਰ ਅਤੇ ਜ਼ੁਲਮ ਢਾਇਆ ਗਿਆ ਪਰ ਉਸ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਰਹੇ |
ਪਿਛਲੀ ਖ਼ਬਰ ਚੱਬੇਵਾਲ ਦੇ 42 ਹੜ੍ਹ ਪ੍ਰਭਾਵਿਤ ਪਿੰਡਾਂ ਲਈ 84 ਲੱਖ ਰੁਪਏ ਦੀ ਗ੍ਰਾਂਟ ਜਾਰੀ-ਚੱਬੇਵਾਲ ਅਗਲੀ ਖ਼ਬਰ ਚੇਅਰਪਰਸਨ ਕਰਮਜੀਤ ਕੌਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਗਰ ਕੀਰਤਨ 'ਚ ਸ਼ਾਮਿਲ ਹੋਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।