21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਚੱਬੇਵਾਲ ਦੇ 42 ਹੜ੍ਹ ਪ੍ਰਭਾਵਿਤ ਪਿੰਡਾਂ ਲਈ 84 ਲੱਖ ਰੁਪਏ ਦੀ ਗ੍ਰਾਂਟ ਜਾਰੀ-ਚੱਬੇਵਾਲ

ਅਜੀਤ ਡੈਸਕ 21-11-2025
ਹੁਸ਼ਿਆਰਪੁਰ , 20 ਨਵੰਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਵਿਧਾਨ ਸਭਾ ਹਲਕੇ 'ਚ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦੀ ਸਫ਼ਾਈ, ਫੋਗਿੰਗ ਅਤੇ ਹੋਰ ਕੰਮਾਂ ਨੂੰ ਤੁਰੰਤ ਪ੍ਰਭਾਵ ਨਾਲ ਤੇਜ਼ੀ ਦੇਣ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 42 ਪਿੰਡਾਂ ਨੂੰ 84 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ | ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹਾਂ ਦੌਰਾਨ ਹਲਕੇ ਦੇ ਕਈ ਪਿੰਡ ਬਹੁਤ ਗੰਭੀਰ ਤਰੀਕੇ ਨਾਲ ਪ੍ਰਭਾਵਿਤ ਹੋਏ ਸਨ | ਵਿਧਾਇਕ ਡਾ ਇਸ਼ਾਂਕ ਨੇ ਮਾਹਿਲਪੁਰ ਰੈਸਟ ਹਾਊਸ ਵਿਖੇ ਇਸ ਸਹਾਇਤਾ ਰਾਸ਼ੀ ਦੇ ਸੈਕਸ਼ਨ ਲੈਟਰ ਸਬੰਧਿਤ ਪੰਚਾਇਤਾਂ ਨੂੰ ਵੰਡੇ | ਵਿਧਾਇਕ ਡਾ. ੲਸ਼ਾਂਕ ਕੁਮਾਰ ਨੇ ਕਿਹਾ ਕਿ ਇਹ ਰਕਮ ਜਾਰੀ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਪਿੰਡਾਂ ਨੂੰ ਹੜ੍ਹਾਂ ਕਾਰਨ ਹੋਣ ਵਾਲੇ ਦੁਰ ਪ੍ਰਭਾਵਾਂ ਤੋਂ ਬਚਾਉਣ ਦਾ ਇੱਕ ਸ਼ਲਾਘਾਯੋਗ ਯਤਨ ਹੈ | ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿਤਾਂ ਨੂੰ ਸਭ ਤੋਂ ਉੱਪਰ ਰੱਖ ਕੇ ਕੰਮ ਕਰ ਰਹੀ ਹੈ ਅਤੇ ਆਫ਼ਤ ਦੇ ਸਮੇਂ ਕਿਸੇ ਵੀ ਵਿਅਕਤੀ ਨੂੰ ਇਕੱਲਾ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਭਾਰੀ ਜਬਰ ਜ਼ੁਲਮ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਤਰਨਤਾਰਨ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।