21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸੁਣੀਆਂ ਸਮੱਸਿਆਵਾਂ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ | ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਕਰਨਾ ਅਤੇ ਕਿਸੇ ਵੀ ਲੰਬਿਤ ਮਸਲੇ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਸੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਵੀ ਮੌਜੂਦ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿੱਜੀ ਤੌਰ 'ਤੇ ਮੌਜੂਦ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਸੁਣੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਫਾਈਲ ਜਾਂ ਸਹੂਲਤਾਂ ਦੀ ਪ੍ਰਕਿਰਿਆ ਨਾ ਹੋਵੇ | ਆਸ਼ਿਕਾ ਜੈਨ ਨੇ ਸਾਰੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਯੋਜਨਾਵਾਂ ਦੀ ਸਮੀਖਿਆ ਲਈ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਮੌਕੇ ਅਵਤਾਰ ਸਿੰਘ, ਦਲਜੀਤ ਸਿੰਘ, ਹਰਦੀਪ ਸਿੰਘ ਸਮਰਾ, ਓਾਕਾਰ ਸਿੰਘ, ਮਨਦੀਪ ਸਿੰਘ, ਹਰਲੀਨ ਸਿੰਘ, ਜਸਵੰਤ ਸਿੰਘ, ਰਮੇਸ਼ ਚੰਦ, ਕੁਲਵੰਤ ਸਿੰਘ, ਹਰਭਜਨ ਕੌਰ, ਕਸ਼ਮੀਰ ਕੌਰ, ਜਤਿੰਦਰ ਜੀਤ ਕੌਰ, ਪਰਸ਼ੋਤਮ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਪਿਉ ਤੇ ਧੀ ਦੀ ਮੌਤ ਅਗਲੀ ਖ਼ਬਰ ਚੱਬੇਵਾਲ ਦੇ 42 ਹੜ੍ਹ ਪ੍ਰਭਾਵਿਤ ਪਿੰਡਾਂ ਲਈ 84 ਲੱਖ ਰੁਪਏ ਦੀ ਗ੍ਰਾਂਟ ਜਾਰੀ-ਚੱਬੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।