21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁ. ਸ਼ਹੀਦਾਂ ਲੱਧੇਵਾਲ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜੀਤ ਡੈਸਕ 21-11-2025
ਮਾਹਿਲਪੁਰ,19 ਨਵੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ, ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਮੈਨੇਜਰ ਭੁਪਿੰਦਰ ਸਿੰਘ ਸ਼ਹੀਦਾਂ ਦੀ ਦੇਖ-ਰੇਖ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਦੇ ਭੋਗ ਪਾਏ ਉਪਰੰਤ ਸਜਾਏ ਗਏ ਦੀਵਾਨ ਮੌਕੇ ਭਾਈ ਸੱਜਣ ਸਿੰਘ ਅਮਰੀਕਾ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਜਥਾ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਹਰਮੇਸ਼ ਹਜ਼ੂਰੀ ਰਾਗੀ ਸ਼ਹੀਦਾਂ, ਭਾਈ ਸੁਖਜੀਤ ਸਿੰਘ ਕਨ੍ਹਈਆ ਅਤੇ ਕਵੀਸ਼ਰ ਭਾਈ ਸੁਖਵੀਰ ਸਿੰਘ ਨੇ ਗੁਰਬਾਣੀ ਕੀਰਤਨ ਕਥਾ ਅਤੇ ਸ਼ਹੀਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਬਾਬਾ ਨਾਗਰ ਸਿੰਘ ਟੂਟੋ ਮਜਾਰਾ ਮਿਸ਼ਲ ਸ਼ਹੀਦਾਂ ਤਰਨਾ ਦਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦਾ ਬਲੀਦਾਨ ਭਾਰਤੀ ਇਤਿਹਾਸ ਦੀ ਅਦੁੱਤੀ ਘਟਨਾ ਸੀ ਜਿਸਨੇ ਪੂਰੇ ਵਿਸ਼ਵ ਨੂੰ ਮਨੁੱਖੀ ਆਜ਼ਾਦੀ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ | ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਡਾ. ਜੰਗ ਬਹਾਦਰ ਸਿੰਘ ਰਾਏ, ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ, ਨਰਿੰਦਰ ਕੁਮਾਰ ਹੁੰਦਲ ਅਮਰੀਕਾ, ਬਲਵੀਰ ਸਿੰਘ ਚੰਗੀਆੜਾ, ਸਾਂਸਦ ਡਾ. ਰਾਜ ਕੁਮਾਰ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਸੰਤ ਬੀਬੀ ਜਸਪ੍ਰੀਤ ਕੌਰ, ਪਿ੍ੰ. ਰਾਜਵਿੰਦਰ ਕੌਰ, ਸੁਖਵਿੰਦਰ ਕੌਰ ਬੈਂਸ ਕਹਾਰਪੁਰ, ਹਰਪ੍ਰੀਤ ਸਿੰਘ ਕਹਾਰਪੁਰ, ਗ੍ਰੰਥੀ ਸੁਰਜੀਤ ਸਿੰਘ, ਗ੍ਰੰਥੀ ਹਰਬੰਸ ਸਿੰਘ, ਭਾਈ ਇੰਦਰਜੀਤ ਸਿੰਘ, ਪਿ੍ੰ. ਸੁਰਿੰਦਰਪਾਲ ਸਿੰਘ ਪਰਦੇਸੀ, ਮਾ. ਬਲਵੀਰ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਮਹੰਤ ਸੁਖਦੇਵ ਸਿੰਘ, ਪਰਮਜੀਤ ਸਿੰਘ ਮੇਘੋਵਾਲ, ਰਣਵੀਰ ਸਿੰਘ ਸਕੱਤਰ, ਬਾਬਾ ਸੁਮਿੱਤਰ ਸਿੰਘ, ਸੁੱਖਾ ਸਿੰਘ, ਬਾਬਾ ਹਰਦਿਆਲ ਸਿੰਘ, ਬਾਬਾ ਗੁਰਦੇਵ ਸਿੰਘ, ਮਹੰਤ ਸੁਖਦੇਵ ਸਿੰਘ, ਮਨਵੀਰ ਸਿੰਘ, ਜਸਵੀਰ ਸਿੰਘ, ਰੂਪ ਸਿੰਘ, ਬਲਜੀਤ ਸਿੰਘ ਬੱਲੀ, ਬਾਬਾ ਹਰਮਨਵੀਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਨਿਸ਼ਾਨ ਸਿੰਘ, ਬਾਬਾ ਅਮਨਵੀਰ ਸਿੰਘ, ਬਾਬਾ ਵਰਿੰਦਰ ਸਿੰਘ ਜੰਡੋਲੀ, ਬਾਬਾ ਗੁਰਪਾਲ ਸਿੰਘ, ਅਮਨਦੀਪ ਸਿੰਘ ਕੰਮੋਵਾਲ, ਭਾਈ ਹਨੀ ਸਿੰਘ, ਭਾਈ ਜਸਪਾਲ ਸਿੰਘ, ਬਾਬਾ ਜਸਵੰਤ ਸਿੰਘ, ਅਮਨਦੀਪ ਸਿੰਘ, ਜੋਧਵੀਰ ਸਿੰਘ, ਬਾਬਾ ਲਹਿਣਾ ਸਿੰਘ, ਗਿਆਨੀ ਤਰਲੋਕ ਸਿੰਘ, ਮਨਵੀਰ ਸਿੰਘ, ਗੁਰਲਾਟ ਸਿੰਘ, ਹਰਸਿਮਰਨ ਸਿੰਘ, ਸਤਵਿੰਦਰ ਸਿੰਘ, ਲਖਵੀਰ ਸਿੰਘ ਲੱਖਾ, ਪਰਵਿੰਦਰ ਸਿੰਘ ਪਿੰਦਾ, ਜੁਝਾਰ ਸਿੰਘ, ਅਤੇ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਚੋਰਾਂ ਵਲੋਂ ਟਿਊਬਵੈੱਲਾਂ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਸੜਕ ਹਾਦਸੇ 'ਚ ਪਿਉ ਤੇ ਧੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।