21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਆਸ਼ਿਕਾ ਜੈਨ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਲੱਖਣ ਅਤੇ ਮਹਾਨ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ, ਸੁਰੱਖਿਆ ਅਤੇ ਸੰਪੂਰਨ ਪ੍ਰਬੰਧਾਂ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਡਿਪਟੀ ਕਮਿਸ਼ਨਰ ਅੱਜ ਦਸੂਹਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋਫੈਸਰ ਜੀ.ਐਸ ਮੁਲਤਾਨੀ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਤਿਆਰੀਆਂ ਨੂੰ ਅੰਤਿਮ ਰੂਪ ਦੇ ਰਹੇ ਸਨ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਲਗਨ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਪੂਰੇ ਨਗਰ ਕੀਰਤਨ ਰੂਟ 'ਤੇ ਸੁਰੱਖਿਆ, ਆਵਾਜਾਈ, ਸਫਾਈ, ਰੋਸ਼ਨੀ ਅਤੇ ਹੋਰਨਾਂ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਹੈ | ਨਗਰ ਕੀਰਤਨ ਦੌਰਾਨ ਲੰਗਰ ਪ੍ਰਬੰਧਾਂ, ਪੀਣ ਵਾਲੇ ਪਾਣੀ ਦੀ ਉਪਲਬੱਧਤਾ, ਡਾਕਟਰੀ ਸਹੂਲਤਾਂ, ਸੁਰੱਖਿਆ ਪ੍ਰਬੰਧਨ ਅਤੇ ਟਰੈਫਿਕ ਕੰਟਰੋਲ ਸਬੰਧੀ ਵਿਭਾਗਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿਚ ਦਾਖ਼ਲ ਹੋਵੇਗਾ, ਜਿਥੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ | ਉਸੇ ਦਿਨ ਨਗਰ ਕੀਰਤਨ ਦਸੂਹਾ ਅਤੇ ਗੜ੍ਹਦੀਵਾਲਾ ਵਿਚੋਂ ਲੰਘੇਗਾ ਅਤੇ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਵਿਖੇ ਵਿਸ਼ਰਾਮ ਕਰੇਗਾ | 22 ਨਵੰਬਰ ਨੂੰ ਨਗਰ ਕੀਰਤਨ ਨੂੰ ਦੁਬਾਰਾ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਵਿਖੇ ਗਾਰਡ ਆਫ਼ ਆਨਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਹ ਭੂੰਗਾ, ਹਰਿਆਣਾ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਵੀ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ, ਐਸ.ਪੀ ਮੇਜਰ ਸਿੰਘ, ਡੀ.ਡੀ.ਪੀ.ਓ ਸੰਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਲੋਕਾਂ ਨੂੰ ਨਸਬੰਦੀ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਬਾਜ਼ਾਰ ਅੱਧਾ ਦਿਨ ਬੰਦ ਰਹੇ, ਵਿਰੋਧੀ ਸਿਆਸੀ ਆਗੂਆਂ ਤੇ ਵਕੀਲਾਂ ਨੇ ਕੱਢਿਆ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।