21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਿਹਤ ਵਿਭਾਗ ਨੇ ਲੋਕਾਂ ਨੂੰ ਨਸਬੰਦੀ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਬਲਵੀਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਡਾ: ਰਣਜੀਤ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਐਸ.ਐਮ.ਓ. ਡਾ: ਰੋਹਿਤ ਬਰੁਟਾ ਅਤੇ ਡਾ: ਸੰਦੀਪ ਕੌਰ ਨੋਡਲ ਅਫ਼ਸਰ ਪੀ.ਐਚ.ਸੀ. ਮੰਡ ਭੰਡੇਰ ਦੀ ਅਗਵਾਈ ਹੇਠ ਪਿੰਡ ਸੰਸਾਰਪੁਰ ਵਿਖੇ ਵਸੈਕਟਮੀ (ਨਸਬੰਦੀ) ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਖ਼ਾਸ ਕਰਕੇ ਯੋਗ ਜੋੜਿਆਂ ਨੂੰ ਚੀਰਾ ਰਹਿਤ ਨਸਬੰਦੀ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕਿ ਵੱਧ ਰਹੀ ਆਬਾਦੀ ਸਾਡੇ ਸਮਾਜ ਲਈ ਚੁਣੌਤੀ ਹੈ ਤੇ ਕਈ ਸਮਾਜਿਕ ਬੁਰਾਈਆਂ ਨੂੰ ਜਨਮ ਦਿੰਦੀ ਹੈ, ਇਸ ਲਈ ਵੱਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਵਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਜੇਕਰ ਕੋਈ ਪਰਿਵਾਰ ਸੀਮਤ ਅਤੇ ਨਿਯੋਜਿਤ ਪਰਿਵਾਰ ਲਈ ਪਰਿਵਾਰ ਨਿਯੋਜਨ ਦਾ ਵਸੀਲਾ ਅਪਣਾਉਣਾ ਚਾਹੁੰਦਾ ਹੈ ਤਾਂ ਉਸ ਪਰਿਵਾਰ ਨੂੰ ਵਸੈਕਟਮੀ ਜੋ ਕਿ ਪਰਿਵਾਰ ਨਿਯੋਜਨ ਦਾ ਸਥਾਈ ਤਰੀਕਾ ਹੈ ਦੀ ਚੋਣ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਨਾਲ ਵਿਅਕਤੀ 'ਚ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਵਸੈਕਟਮੀ ਪਰਿਵਾਰ ਨਿਯੋਜਨ ਦਾ ਸੁਰੱਖਿਅਤ ਤਰੀਕਾ ਹੈ | ਇਸ ਮੌਕੇ ਰਾਕੇਸ਼ ਕੁਮਾਰ, ਪਰਮਜੀਤ ਸਿੰਘ, ਨੀਰਜ ਕੁਮਾਰ, ਮਨਜੀਤ ਸਿੰਘ, ਹਰਕਵੰਲਜੀਤ ਸਿੰਘ, ਮਨੋਜ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਲੋਂ 'ਦਾ ਫਿਊਚਰ ਇਜ਼ ਗਰੀਨ' ਪੁਸਤਕ ਲੋਕ-ਅਰਪਣ <br/> ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਆਸ਼ਿਕਾ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।