ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਾਤਾਵਰਨ, ਸਸਟੇਨੇਬਿਲਟੀ ਅਤੇ ਤਕਨਾਲੋਜੀ ਦੇ ਮੌਜੂਦਾ ਮੁੱਦਿਆਂ 'ਤੇ ਕੇਂਦਰਿਤ ਪੁਸਤਕ 'ਦਾ ਫਿਊਚਰ ਇਜ਼ ਗਰੀਨ' ਚੇਤਨ ਸਿੰਘ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੋਕ ਅਰਪਣ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਇਸ ਪੁਸਤਕ ਦੇ ਸੰਪਾਦਕ ਅਤੇ ਡਾ. ਹਰਪ੍ਰੀਤ ਕੌਰ ਸਹਿ-ਸੰਪਾਦਕ ਹਨ | ਇਹ ਕਿਤਾਬ ਵਾਤਾਵਰਨ ਸੁਰੱਖਿਆ, ਟਿਕਾਊ ਵਿਕਾਸ, ਹਰੀ ਤਕਨਾਲੋਜੀ, ਨਵੀਨਤਾ ਅਤੇ ਬਦਲਦੇ ਗਲੋਬਲ ਸੰਦਰਭਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀ ਗਈ ਹੈ | ਇਸ ਕਿਤਾਬ ਦਾ ਉਦੇਸ਼ ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਲਈ ਇੱਕ ਮਜ਼ਬੂਤ ਅਧਿਐਨ ਸਾਧਨ ਮੁਹੱਈਆ ਕਰਵਾਉਣਾ ਹੈ | ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਸੁਖਵਿੰਦਰ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |