21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਖ਼ਾਲਸਾ ਕਾਲਜ ਵਿਖੇ ਬਾਲ ਦਿਵਸ ਮਨਾਇਆ

ਅਜੀਤ ਡੈਸਕ 21-11-2025
ਦਸੂਹਾ, 20 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ 'ਬਾਲ ਦਿਵਸ' ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਮਾਤਮਾ ਦੇ ਸ਼ਬਦ ਗਾਇਣ ਤੋਂ ਕੀਤੀ ਗਈ | ਇਸ ਪ੍ਰੋਗਰਾਮ ਦੇ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਸੀਮਾ ਰਾਣੀ ਅਤੇ ਅਸਿਸਟੈਂਟ ਪ੍ਰੋਫੈਸਰ ਰਾਜ ਕੁਮਾਰ ਸਨ | ਇਸ ਪ੍ਰੋਗਰਾਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਬੀ. ਐੱਡ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਸ਼ਿਖਾ ਡਡਵਾਲ ਅਤੇ ਪੂਨਮ ਦੇਵੀ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ 'ਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ, ਭਾਸ਼ਣ, ਕਵਿਤਾ ਮਨੋਰੰਜਕ ਖੇਡਾਂ ਅਤੇ ਵਿਦਿਆਰਥੀਆਂ ਵਲੋਂ ਛੋਟੇ ਬੱਚਿਆਂ ਨਾਲ ਸੰਬੰਧਿਤ ਐਕਟ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਇਸ ਦਿਵਸ ਦੇ ਮਹੱਤਵ ਬਾਰੇ ਦੱਸਿਆ | ਇਸ ਮੌਕੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਕਮੇਟੀ, ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਕਾਲਜ ਅਤੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 'ਪੁਕਾਰ ਦਿਵਸ ਨਗਰ ਕੀਰਤਨ' ਦਾ ਗੜ੍ਹਦੀਵਾਲਾ ਵਿਖੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਡੀ. ਜੀ. ਪੀ. ਪੰਜਾਬ ਨੂੰ ਤਲਬ ਕਰ ਕੇ ਵੋਟਰਾਂ ਦਾ ਮਾਣ ਵਧਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।