21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

'ਪੁਕਾਰ ਦਿਵਸ ਨਗਰ ਕੀਰਤਨ' ਦਾ ਗੜ੍ਹਦੀਵਾਲਾ ਵਿਖੇ ਸ਼ਾਨਦਾਰ ਸਵਾਗਤ

ਅਜੀਤ ਡੈਸਕ 21-11-2025
ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਨੰਤ ਨਾਗ ਕਸ਼ਮੀਰ ਤੋਂ ਸਜਾਏ ਗਏ 'ਪੁਕਾਰ ਦਿਵਸ ਨਗਰ ਕੀਰਤਨ' ਦਾ ਅੱਜ ਗੜ੍ਹਦੀਵਾਲਾ ਵਿਖੇ ਪੁੱਜਣ 'ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਕਮਲਜੀਤ ਸਿੰਘ ਕੁਲਾਰ ਰਸੂਲਪੁਰ, ਨੰਬਰਦਾਰ ਕੁਲਵਿੰਦਰ ਸਿੰਘ ਕਿੰਦਾ, ਅਕਾਲੀ ਆਗੂ ਇਕਬਾਲ ਸਿੰਘ ਜੌਹਲ, ਧਰਮ ਪ੍ਰਚਾਰ ਕਮੇਟੀ ਦੇ ਭੁਪਿੰਦਰ ਸਿੰਘ ਬੁੱਟਰ, ਕੰਵਲਜੀਤ ਸਿੰਘ ਤੁੱਲੀ, ਸਿਮਰਜੀਤ ਸਿੰਘ ਅਟਵਾਲ, ਹਰਵਿੰਦਰ ਸਿੰਘ ਸਮਰਾ, ਜਸਵਿੰਦਰ ਸਿੰਘ ਮਣਕੂ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਪਿ੍ੰ. ਜਗਜੀਤ ਸਿੰਘ ਰੀਹਲ, ਐਡਵੋਕੇਟ ਹਰਵੀਰ ਸਿੰਘ ਚੌਟਾਲਾ, ਡਾ. ਮਨਦੀਪ ਸਿੰਘ ਖ਼ਾਲਸਾ, ਗੁਰਦੀਪ ਸਿੰਘ ਖ਼ਾਲਸਾ, ਰਸ਼ਪਾਲ ਸਿੰਘ ਸਹੋਤਾ, ਕੁਲਦੀਪ ਸਿੰਘ ਲਾਡੀ ਬੁੱਟਰ, ਲੱਕੀ ਰਾਏ, ਤੋਂ ਇਲਾਵਾ ਵੱਡੀ ਗਿਣਤੀ 'ਚ ਹਲਕੇ ਦੀਆਂ ਸ਼ਖ਼ਸੀਅਤਾਂ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੀਆਂ ਸਨ | ਗੜ੍ਹਦੀਵਾਲਾ ਵਿਖੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਤੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਬੈਂਡ ਦੀਆਂ ਧੁਨਾਂ ਬਜਾਕੇ, ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਮਾਡਲ ਸਕੂਲ ਗੜ੍ਹਦੀਵਾਲਾ ਦੇ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਅਤੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸੜਕ 'ਤੇ ਖੜ੍ਹ ਕੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ | ਮਹੰਤ ਮਾਰਕੀਟ ਗੜ੍ਹਦੀਵਾਲਾ ਸਮੇਤ ਸੰਗਤਾਂ ਵੱਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ ਜਦ ਕਿ ਨਗਰ ਕੀਰਤਨ ਦੇ ਅੱਗੇ-ਅੱਗੇ 'ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ' ਦੇ ਸਿੱਖਿਆਰਥੀਆਂ ਵੱਲੋਂ ਗਤਕੇ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰਸ਼ਮਿੰਦਰਪ੍ਰੀਤ ਸਿੰਘ ਰਤਨ, ਅੰਮਿ੍ਤਪਾਲ ਸਿੰਘ ਖੰਡਾ, ਰਾਜੂ ਗੁਪਤਾ, ਵਰਿੰਦਰ ਗੋਇਲ,ਵੱਡੀ ਗਿਣਤੀ 'ਚ ਗੜ੍ਹਦੀਵਾਲਾ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਡਾ. ਮਨਦੀਪ ਸਿੰਘ ਖ਼ਾਲਸਾ ਡੱਕਰ, ਗੁਰਦੀਪ ਸਿੰਘ ਖ਼ਾਲਸਾ ਡੱਫਰ, ਐਡਵੋਕੇਟ ਹਰਵੀਰ ਸਿੰਘ ਚੌਟਾਲਾ, ਦਵਿੰਦਰ ਸਿੰਘ ਮੂਣਕ, ਜਗਰੂਪ ਸਿੰਘ ਬਾਬਾ ਫ਼ਤਿਹ ਸਿੰਘ ਸੁਸਾਇਟੀ,ਸਾਬਕਾ ਸਰਪੰਚ ਚੈਂਚਲ ਸਿੰਘ, ਪ੍ਰਸ਼ੋਤਮ ਸਿੰਘ ਦੀ ਅਗਵਾਈ ਹੇਠ ਆਸ਼ਰਮ ਦੇ ਸਮੂਹ ਸੇਵਾਦਾਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ |ਇਸ ਮੌਕੇ ਉਨ੍ਹਾਂ ਪੰਜ ਪਿਆਰਿਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੁੱਜੀਆਂ ਸਮੂਹ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ 3 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।