20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪਿੰਡ ਮਾਨਗੜ੍ਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ <br/>

ਅਜੀਤ ਡੈਸਕ 21-11-2025
ਦਸੂਹਾ, 20 ਨਵੰਬਰ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਮਾਨਗੜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਤੇ ਮਹਾਨ ਵਿਦਵਾਨ ਢਾਡੀ ਗਿਆਨੀ ਸੁਖਵਿੰਦਰ ਸਿੰਘ ਮੰਢਾਲੀ, ਭਾਈ ਰਵਿੰਦਰ ਸਿੰਘ ਜਲੰਧਰ ਵਾਲੇ, ਭਾਈ ਭੁਪਿੰਦਰ ਸਿੰਘ ਸੋਹਲਪੁਰ ਵਾਲੇ, ਭਾਈ ਮੋਹਨ ਸਿੰਘ ਬਾਹਲੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਡਾਕਟਰ ਹਰਮਿੰਦਰ ਸਿੰਘ ਸਹਿਜ, ਭਾਈ ਜਸਵਿੰਦਰ ਸਿੰਘ ਧੁੱਗਾ ਨੇ ਨਿਭਾਉਂਦਿਆਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵੱਲੋਂ 21 ਤੋਂ ਲੈ ਕੇ 25 ਨਵੰਬਰ ਤੱਕ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੰਗਤਾਂ ਵਿਚ ਭਾਈ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਅਮਰਜੀਤ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਜਗਦੀਪ ਸਿੰਘ ਮਾਨਗੜ, ਪ੍ਰੋਫੈਸਰ ਪਰਮਜੀਤ ਕੌਰ, ਪ੍ਰੀਤਮ ਸਿੰਘ, ਪਿਆਰਾ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਜੀਤ ਸਿੰਘ, ਇੰਦਰਪਾਲ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਅਜਾਇਬ ਸਿੰਘ, ਜੁਝਾਰ ਸਿੰਘ, ਮੋਹਣ ਸਿੰਘ, ਗੁਰਚਰਨ ਸਿੰਘ, ਗੁਰਬਚਨ ਸਿੰਘ, ਸੋਹਣ ਸਿੰਘ, ਸੰਦੀਪ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਉਸਮਾਨ ਸ਼ਹੀਦ ਵਿਚ ਖੇਡ ਪਾਰਕ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ 3 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸੰਬੰਧੀ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।