20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿਧਾਇਕ ਘੁੰਮਣ ਨੇ ਪਿੰਡ ਉਸਮਾਨ ਸ਼ਹੀਦ ਵਿਚ ਖੇਡ ਪਾਰਕ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 21-11-2025
ਦਸੂਹਾ, 20 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਉਸਮਾਨ ਸ਼ਹੀਦ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਪਾਰਕ ਦਾ ਨੀਂਹ ਪੱਥਰ ਕਰ ਕਮਲਾ ਨਾਲ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਫੁੱਟਬਾਲ, ਵਾਲੀਬਾਲ, ਓਪਨ ਜਿੰਮ, ਬੱਚਿਆਂ ਦਾ ਖੇਡ ਪਾਰਕ, ਲਾਈਟਾਂ ਦਾ ਵੀ ਇਸ ਵਿਚ ਪ੍ਰਬੰਧ ਮੁਕੰਮਲ ਹੋਵੇਗਾ | ਉਨ੍ਹਾਂ ਕਿਹਾ ਕਿ ਬਹੁਤ ਲੰਬੇ ਸਮੇਂ ਬਾਅਦ ਪਿੰਡ ਵਿਚ ਖੇਡ ਗਰਾਊਾਡ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਨਾਲ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਲੋਕ ਵਿਕਾਸ ਮੰਗਦੇ ਹਨ ਜੋ ਆਮ ਆਦਮੀ ਪਾਰਟੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦੇ ਲਗਭਗ 60 ਤੋਂ ਵੱਧ ਪਿੰਡਾਂ ਵਿਚ ਖੇਡ ਪਾਰਕ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਏ ਜਾ ਚੁੱਕੇ ਹਨ ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਸਮੇਂ ਬਲਾਕ ਪ੍ਰਧਾਨ ਹਰਮਨ ਸਿੰਘ ਕਾਲਾ, ਪਵਨ ਜੱਸਲ, ਮਨਜੀਤ ਸਿੰਘ ਚੀਮਾ, ਸਰਪੰਚ ਲਾਲ ਸਿੰਘ, ਦੌਲਤ ਰਾਮ, ਹਰਬੰਸ ਸਿੰਘ, ਤਰਲੋਕ ਸਿੰਘ, ਕੁਲਵਿੰਦਰ ਸਿੰਘ, ਸਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਉਂਕਾਰ ਸਿੰਘ, ਨਵਦੀਪ ਸਿੰਘ, ਗੁਰਸ਼ਰਨ ਦੀਪ ਸਿੰਘ, ਜਗਤਾਰ ਸਿੰਘ, ਜਤਿੰਦਰ ਕੌਰ ਚੀਮਾ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਪਵਨ ਕੁਮਾਰ, ਹਰਮਨਦੀਪ ਸਿੰਘ, ਬੇਅੰਤ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ ਚੀਮਾ, ਲਖਵੀਰ ਸਿੰਘ ਭੁੱਲਰ, ਬਲਵੀਰ ਸਿੰਘ ਭੁੱਲਰ, ਸ਼ੇਰ ਪ੍ਰਤਾਪ ਸਿੰਘ, ਮਾਰਕੀਟ ਕਮੇਟੀ ਪ੍ਰਧਾਨ ਕੇ. ਪੀ. ਸੰਧੂ, ਸੰਤੋਖ ਕੁਮਾਰ ਤੌਖੀ ਕੌਂਸਲਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਅੰਤਰ ਸਕੂਲ ਮੁਕਾਬਲਿਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪਿੰਡ ਮਾਨਗੜ੍ਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।