ਮਾਹਿਲਪੁਰ, 20 ਨਵੰਬਰ (ਰਜਿੰਦਰ ਸਿੰਘ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵੱਲੋਂ ਕਰਵਾਏ ਗਏ ਵਿਦਿਆਰਥੀਆਂ ਦੇ ਅੰਤਰ ਸਕੂਲ ਵੱਖ-ਵੱਖ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦੇ ਵਿਦਿਆਰਥੀਆਂ ਨੇ ਬਹੁਤ ਗਿਣਤੀ ਇਨਾਮ ਪ੍ਰਾਪਤ ਕੀਤੇ | ਜਾਣਕਾਰੀ ਦਿੰਦੇ ਪਿ੍ੰ. ਰਾਜਵਿੰਦਰ ਕੌਰ ਤੇ ਗੁਰਮਤਿ ਅਧਿਆਪਕਾ ਸੁਰਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਇਸ ਸਕੂਲ ਨੇ ਸ਼ਬਦ ਗਾਇਨ ਮੁਕਾਬਲੇ ਵਿਚ ਪਹਿਲਾ ਸਥਾਨ, ਲੋਕ ਗੀਤ ਮੁਕਾਬਲੇ ਵਿਚ ਦੂਜਾ ਸਥਾਨ, ਕਵਿਤਾ ਉਚਾਰਨ ਮੁਕਾਬਲੇ ਵਿਚ ਦੂਜਾ ਸਥਾਨ, ਫੈਂਸੀ ਡੈ੍ਰਸ ਮੁਕਾਬਲੇ ਵਿਚ ਦੂਜਾ ਸਥਾਨ, ਸਲੋਗਨ ਮੁਕਾਬਲੇ ਵਿਚ ਦੂਜਾ ਸਥਾਨ, ਮਮਿਕਰੀ ਵਿਚ ਦੂਜਾ ਸਥਾਨ ਅਤੇ ਦਸਤਾਰ ਸਜਾਉਣ ਮੁਕਾਬਲੇ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਤੇ ਪਿ੍ੰ. ਰਾਜਵਿੰਦਰ ਕੌਰ ਨੇ ਸਮੂਹ ਸਟਾਫ਼ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ |