20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੋਰਵ ਮਿਨਹਾਸ ਬਿੱਲਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>

ਅਜੀਤ ਡੈਸਕ 21-11-2025
ਭੰਗਾਲਾ, 20 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਪਗੜੀ ਸੰਭਾਲ ਜੱਟਾ ਲਹਿਰ ਦੇ ਪੈੱ੍ਰਸ ਸਕੱਤਰ ਸੌਰਵ ਮਿਨਹਾਸ ਬਿੱਲਾ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਅਤੇ ਉਨ੍ਹਾਂ ਦੇ ਜੱਦੀ ਪਿੰਡ ਨੰਗਲ ਅਵਾਣਾ ਵਿਖੇ ਪਾਏ ਗਏ | ਇਸ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਕਮਲਪ੍ਰੀਤ ਸਿੰਘ ਕਾਕੀ ਕਨਵੀਨਰ ਪਗੜੀ ਸੰਭਾਲ ਜੱਟਾ ਲਹਿਰ, ਮਾਸਟਰ ਨਰਿੰਦਰ ਸਿੰਘ ਗੋਲੀ, ਸਰਬਜੋਤ ਸਿੰਘ ਸਾਬੀ, ਪ੍ਰੋਫੈਸਰ ਜੀ. ਐਸ. ਮੁਲਤਾਨੀ, ਵਿਧਾਇਕ ਜੰਗੀ ਲਾਲ ਮਹਾਜਨ, ਜਸਵੰਤ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਮੁਕੇਰੀਆਂ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਜਗਦੇਵ ਸਿੰਘ ਭੱਟੀਆਂ, ਮਨੀਸ਼ ਮਹਾਜਨ ਮੁਕੇਰੀਆਂ, ਬਲਦੇਵ ਸਿੰਘ ਸੇਖਵਾਂ, ਸ਼ੰਭੂ ਨਾਥ ਭਾਰਤੀ, ਕਾਲਾ ਭੰਗਾਲਾ ਅਤੇ ਸੁਰਜੀਤ ਸਿੰਘ ਬਿੱਲਾ ਭੰਗਾਲਾ ਨੇ ਸੌਰਵ ਮਿਨਹਾਸ ਬਿੱਲਾ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਉਨ੍ਹਾਂ ਕਿਹਾ ਸੋਰਵ ਮਿਨਹਾਸ ਬਿੱਲਾ ਦੇ ਜਾਣ ਨਾਲ ਪਰਿਵਾਰ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸੋਰਵ ਮਿਨਹਾਸ ਬਿੱਲਾ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ | ਇਸ ਮੌਕੇ ਕਮਲਪ੍ਰੀਤ ਸਿੰਘ ਕਾਕੀ ਕਨਵੀਨਰ ਪਗੜੀ ਸੰਭਾਲ ਜੱਟਾ ਲਹਿਰ ਨੇ ਸੌਰਵ ਮਿਨਹਾਸ ਬਿੱਲਾ ਦੇ ਪਰਿਵਾਰ ਨੂੰ ਆਪਣੇ ਕੋਲੋਂ ਇੱਕ ਲੱਖ ਰੁਪਏ ਭੇਟ ਕੀਤਾ |

ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4.36 ਕਰੋੜ ਦੇ ਚੈੱਕ ਭੇਟ <br/> ਅਗਲੀ ਖ਼ਬਰ ਪੈਨਸ਼ਨ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।