20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਦਸੂਹਾ ਵਿਖੇ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਤੇ ਸ਼ਾਮਿਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨਾਲ ਹੋਰ ਸੰਗਤਾਂ | ਤਸਵੀਰ : ਭੁੱਲਰ <br/> 21-11-2025
ਦਸੂਹਾ, 20 ਨਵੰਬਰ (ਭੁੱਲਰ)- ਅੱਜ ਦਸੂਹਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ, ਸ਼ਹੀਦ ਭਾਈ ਮਤੀ ਦਾਸ, ਸ਼ਹੀਦ ਭਾਈ ਦਿਆਲਾ ਅਤੇ ਸ਼ਹੀਦ ਭਾਈ ਸਤੀ ਦਾਸ ਜੀ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾਂ ਨਾਲ ਲੱਦੀ ਪਾਲਕੀ ਵਿਚ ਸੁਸ਼ੋਭਿਤ ਸੀ ਨਗਰ ਕੀਰਤਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਦਫ਼ਤਰ ਬਲੱਗਣ ਚੌਂਕ ਤੋਂ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਦਸੂਹਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਰਾਹੀਂ ਹੁੰਦਾ ਹੋਇਆ ਦਫ਼ਤਰ ਵਿਖੇ ਸਮਾਪਤ ਹੋਇਆ | ਇਸ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੋਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਨੂੰ ਸਮਰਪਿਤ ਸਜਾਏ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਉਨ੍ਹਾਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਫ਼ਲਸਫ਼ੇ ਤੋਂ ਸੇਧ ਲੈਣ ਦੀ ਅਪੀਲ ਕੀਤੀ | ਨਗਰ ਕੀਰਤਨ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ ਦਸੂਹਾ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਹੋਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਿਲ ਹੋਏ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ, ਅਮਰੀਕ ਸਿੰਘ ਗੱਗੀ ਪ੍ਰਧਾਨ ਵਪਾਰ ਮੰਡਲ ਦਸੂਹਾ, ਦੀਪਗਗਨ ਸਿੰਘ ਹਨੀ ਗਿੱਲ, ਪਿ੍ੰਸੀਪਲ ਵਰਿੰਦਰ ਕੌਰ, ਪਿ੍ੰਸੀਪਲ ਸੰਦੀਪ ਕੌਰ ਬੋਸਕੀ, ਪਿ੍ੰਸੀਪਲ ਸੁਰਜੀਤ ਕੌਰ ਬਾਜਵਾ, ਬੀਬੀ ਜਤਿੰਦਰ ਕੌਰ ਠੁਕਰਾਲ, ਇਕਬਾਲ ਕੌਰ, ਹਰਮਨ ਪ੍ਰੀਤ ਕੌਰ, ਡਾਕਟਰ ਰਪਿੰਦਰ ਕੌਰ, ਰਜਿੰਦਰ ਕੌਰ ਕਲਸੀ, ਪ੍ਰੋਫੈਸਰ ਅਕਾਕਸ਼ਾ, ਪਰਮਜੀਤ ਕੌਰ, ਸਤਪਾਲ ਸਿੰਘ ਬਿੱਟੂ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ, ਪ੍ਰਚਾਰਕ ਸਰਤਾਜ ਸਿੰਘ ਬਸਰਾਵਾਂ, ਗੁਰਜੀਤ ਸਿੰਘ ਬੱਬ, ਕਮਲਪ੍ਰੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਿੰਘ ਸਭਾ ਮਿਆਣੀ ਰੋਡ ਦਸੂਹਾ, ਦਲਜੀਤ ਸਿੰਘ ਕਾਕੂ, ਮਨਜੀਤ ਸਿੰਘ ਕੋਠਾਣਾ, ਤਜਿੰਦਰ ਸਿੰਘ ਬੰਟੀ ਮਰਵਾਹਾ, ਦਿਲਪ੍ਰੀਤ ਸਿੰਘ, ਜਗਮੋਹਨ ਸਿੰਘ ਪੁਰੀ, ਤਰਸੇਮ ਸਿੰਘ ਖ਼ਾਲਸਾ, ਪਰਮਜੀਤ ਸਿੰਘ, ਐਸ.ਡੀ.ਓ ਅਮਰਜੀਤ ਸਿੰਘ, ਹਰਜੀਤ ਸਿੰਘ ਦਿੱਲੀ, ਚਰਨਜੀਤ ਸਿੰਘ ਸੰਧੂ, ਬਲਜੀਤ ਸਿੰਘ ਕਲਸੀ, ਬਾਬੂ ਅਰੁਣ ਕੁਮਾਰ, ਹਰਪਾਲ ਸਿੰਘ ਦਸੂਹਾ, ਵਿਵੇਕ ਰਿੰਕਾ, ਬਲਜੀਤ ਸਿੰਘ ਕਲਸੀ, ਸਤਪਾਲ ਸਿੰਘ ਪੰਮਾ, ਅਜੇ ਕੁਮਾਰ ਅਵਿਸ਼ੇਕ ਸਟੂਡੀਓ, ਸੁਲੱਖਣ ਸਿੰਘ, ਅਵਤਾਰ ਸਿੰਘ ਰੀਹਲ, ਰਣਜੀਤ ਸਿੰਘ, ਜਗਦੀਪ ਸਿੰਘ, ਚਰਨਜੀਤ ਸਿੰਘ ਸੰਧੂ ਬਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਲਈ 10 ਦਸੰਬਰ ਤੱਕ ਆਨਲਾਈਨ ਅਪਲਾਈ ਕੀਤਾ ਜਾਵੇ-ਗਗਨਦੀਪ ਸਿੰਘ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4.36 ਕਰੋੜ ਦੇ ਚੈੱਕ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।