20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਲਈ 10 ਦਸੰਬਰ ਤੱਕ ਆਨਲਾਈਨ ਅਪਲਾਈ ਕੀਤਾ ਜਾਵੇ-ਗਗਨਦੀਪ ਸਿੰਘ

ਅਜੀਤ ਡੈਸਕ 21-11-2025
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿਚ ਆਂਗਣਵਾੜੀ ਵਰਕਰਾਂ ਦੀਆਂ 125 ਅਤੇ ਆਂਗਣਵਾੜੀ ਹੈਲਪਰਾਂ ਦੀਆਂ 366 ਅਸਾਮੀਆਂ ਦੀਆਂ ਭਰਤੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗਰੈਜੂਏਸ਼ਨ ਪਾਸ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਉਮੀਦਵਾਰ ਆਂਗਣਵਾੜੀ ਵਰਕਰ ਦੀ ਅਸਾਮੀ ਲਈ ਅਪਲਾਈ ਕਰ ਸਕਦਾ ਹੈ ਅਤੇ ਇਸੇ ਹੀ ਤਰ੍ਹਾਂ 12ਵੀਂ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਉਮੀਦਵਾਰ, ਆਂਗਣਵਾੜੀ ਹੈਲਪਰ ਦੀ ਅਸਾਮੀ ਲਈ ਅਪਲਾਈ ਕਰ ਸਕਦਾ ਹੈ | ਉਨ੍ਹਾਂ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਭਰਤੀ ਲਈ ਘੱਟੋ-ਘੱਟ ਉਮਰ 21 ਸਾਲ ਅਤੇ ਵੱਧ ਤੋ ਵੱਧ ਉਮਰ 37 ਸਾਲ ਹੈ ਅਤੇ ਆਂਗਣਵਾੜੀ ਹੈਲਪਰ ਦੀ ਭਰਤੀ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੈ | ਪਛੜੀਆਂ/ਅਨੁਸੂਚਿਤ ਜਾਤੀਆਂ ਦੇ ਉਮੀਦਵਾਰ ਦੀ ਉਮਰ 42 ਸਾਲ ਹੋਣਾ ਲਾਜ਼ਮੀ ਹੈ | ਦਿਵਿਆਂਗਜਨ ਅਤੇ ਤਲਾਕਸ਼ੁਦਾ ਉਮੀਦਵਾਰ ਲਈ ਅਪਲਾਈ ਕਰਨ ਦੀ ਉਮਰ ਹੱਦ 47 ਸਾਲ ਹੈ |
ਪਿਛਲੀ ਖ਼ਬਰ ਪਿੰਡ ਮੜੂਲੀ ਬ੍ਰਾਹਮਣਾ ਦੀ ਪੰਚਾਇਤ ਵਲੋਂ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।