ਪੱਸੀ ਕੰਢੀ, 20 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਵਲੋਂ ਆਮ ਆਦਮੀ ਕਲੀਨਿਕ ਜਨੌੜੀ ਅਤੇ ਮਨਹੋਤਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਕਲੀਨਿਕ ਵਿਚ ਦਰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ | ਸਾਰੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾ ਨਾਲ ਗੱਲਬਾਤ ਕੀਤੀ | ਇਸ ਮੌਕੇ ਉਨ੍ਹਾਂ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਏ ਹੋਏ ਮਰੀਜ਼ਾਂ ਨੂੰ ਦਵਾਈਆਂ ਅਤੇ ਟੈੱਸਟ ਉਪਲਬਧ ਕਰਵਾਏ ਜਾਣ, ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਸਮੇਂ-ਸਮੇਂ ਤੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ, ਸਮੇਂ ਸਿਰ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ | ਇਸ ਮੌਕੇ ਆਮ ਆਦਮੀ ਕਲੀਨਿਕ ਦੇ ਸਟਾਫ਼ ਵੱਲੋਂ ਕੰਮ ਕਾਜ ਵਿਚ ਆ ਰਹੀਆਂ ਅÏਾਕੜਾਂ ਬਾਰੇ ਜਾਣੂ ਕਰਵਾਇਆ ਗਿਆ ਜਿਨ੍ਹਾਂ ਵਿਚੋਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਦੇਸ਼ ਕੁਮਾਰ ਰਾਜਨ ਵੱਲੋਂ ਕੁੱਝ ਦਾ ਹੱਲ ਮੌਕੇ 'ਤੇ ਹੀ ਕਰ ਦਿੱਤਾ ਗਿਆ | ਰਹਿੰਦੀਆਂ ਸਮੱਸਿਆ ਦਾ ਹੱਲ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਬਲਵਿੰਦਰ ਸਿੰਘ ਵੱਲੋਂ ਦਵਾਈਆਂ ਦੇ ਸਟੋਕ ਸਬੰਧੀ ਜਾਣਕਾਰੀ ਦਾ ਅਦਾਨ ਪ੍ਰਦਾਨ ਕੀਤਾ ਗਿਆ | ਇਸ ਡਾ. ਸੁਰਿੰਦਰ ਸਿੰਘ, ਡਾ. ਸਨਦੀਪ ਸਿੰਘ ਅਤੇ ਆਮ ਆਦਮੀ ਕਲੀਨਿਕ ਦਾ ਸਮੂਹ ਸਟਾਫ਼ ਹਾਜ਼ਰ ਸੀ |