ਭੰਗਾਲਾ, 20 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੁੱਢਾਬੜ ਵਿਖੇ ਸਮੂਹ ਸਟਾਫ਼ ਅਤੇ ਆਮ ਲੋਕਾਂ ਦੀ ਹਾਜ਼ਰੀ ਵਿਚ ਨਸ਼ੇ ਵਿਰੁੱਧ ਸਹੁੰ ਚੁਕਵਾਈ ਗਈ | ਇਸ ਮੌਕੇ ਸਟਾਫ਼ ਨੇ ਅਤੇ ਆਮ ਜਨਤਾ ਨੇ ਇੱਕਜੁੱਟ ਹੋ ਕੇ ਇਹ ਸਹੁੰ ਲਈ ਕਿ ਉਹ ਆਪਣੇ ਜੀਵਨ ਵਿਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਅਪਣਾਉਣਗੇ ਅਤੇ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ਲਈ ਹੋਰਾਂ ਨੂੰ ਵੀ ਜਾਗਰੂਕ ਕਰਨਗੇ | ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਵਲੋਂ ਨਸ਼ੇ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਜੀਉਣ ਲਈ ਪ੍ਰੇਰਿਤ ਕੀਤਾ ਗਿਆ | ਨਸ਼ਾ ਮੁਕਤੀ ਅਭਿਆਨ ਨੂੰ ਕਾਮਯਾਬ ਬਣਾਉਣ ਵਾਸਤੇ ਸੀ. ਐੱਚ. ਸੀ. ਬੁੱਢਾਬੜ ਦੀ ਟੀਮ ਵਲੋਂ ਅੱਗੇ ਵੀ ਇਲਾਕੇ ਵਿਚ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ |