18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ – ਜਸਵਿੰਦਰ ਬਿੱਟੂ <br/>

ਅਜੀਤ ਡੈਸਕ 22-11-2025
ਭੰਗਾਲਾ, 21 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਤਰਨ ਤਾਰਨ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਸੂਝਵਾਨ ਤੇ ਦਲੇਰ ਵੋਟਰਾਂ ਨੇ ਬੇਮਿਸਾਲ ਜੁਰਅਤ ਨਾਲ ਅੰਨ੍ਹੀ ਸਰਕਾਰੀ ਤਾਨਾਸ਼ਾਹੀ ਡੱਟ ਕੇ ਮੁਕਾਬਲਾ ਕੀਤਾ ਅਤੇ ਉਨ੍ਹਾਂ ਵਲੋਂ ਧੱਕੇਸ਼ਾਹੀ, ਹਿੰਸਾ ਅਤੇ ਪੈਸੇ ਦੇ ਲਾਲਚ ਦਾ ਮੂੰਹ ਤੋੜਵਾਂ ਜਵਾਬ ਦਿੱਤਾ | ਇਨਾਂ ਵਿਚਾਰਾ ਦਾ ਪ੍ਰਗਟਾਵਾ ਜਸਵਿੰਦਰ ਸਿੰਘ ਬਿੱਟੂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੁਕੇਰੀਆਂ ਨੇ ਭੰਗਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਡਟ ਕੇ ਵੋਟਾਂ ਪਾਈਆਂ ਜਿਨਾਂ ਕਰਨ ਉਹ ਦੂਜੇ ਨੰਬਰ 'ਤੇ ਰਹੇ ਹਨ ਤੇ ਬਾਕੀਆਂ ਦੀਆਂ ਤਾਂ ਜਮਾਨਤਾਂ ਜਬਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਬਹਾਦਰ ਵੋਟਰਾਂ ਦੇ ਪਿਆਰ ਸਦਕਾ ਇਹ ਚੋਣ ਨਤੀਜਾ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਬੇਮਿਸਾਲ ਨੈਤਿਕ ਫ਼ਤਿਹ ਹੋ ਨਿੱਬੜਿਆ ਹੈ | ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਨਿਸ਼ਚਿਤ ਹੋ ਗਈ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਤੀਜੀ ਮੰਜ਼ਿਲ 'ਤੇ ਲੈਂਟਰ ਪਿਆ <br/> ਅਗਲੀ ਖ਼ਬਰ ਨਰਸਿੰਗਜ਼ ਇੰਪਲਾਈਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ 26 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।