29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸ਼ੂਗਰ ਮਿੱਲ ਮੁਕੇਰੀਆਂ ਦਾ ਪਿੜਾਈ ਸੀਜ਼ਨ 2025-26 ਸ਼ੁਰੂ <br/>

ਅਜੀਤ ਡੈਸਕ 03-12-2025
ਐਮਾਂ ਮਾਂਗਟ, 2 ਦਸੰਬਰ (ਗੁਰਾਇਆ)- ਮੁਕੇਰੀਆਂ ਸਥਾਨਕ ਇੰਡੀਅਨ ਸੁਕਰੋਜ਼ ਲਿਮਟਿਡ (ਗੰਨਾ ਮਿੱਲ ਮੁਕੇਰੀਆਂ) ਵੱਲੋਂ ਸੋਮਵਾਰ ਨੂੰ 2025-26 ਦੇ ਗੰਨੇ ਦੀ ਪਿੜਾਈ ਸੀਜ਼ਨ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਹਵਨ-ਯੱਗ ਵੀ ਕੀਤਾ ਗਿਆ | ਇਸ ਮੌਕੇ ਐਮ.ਡੀ ਕੁਨਾਲ ਯਾਦਵ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਮਿੱਲ ਦਾ ਰਸਮੀ ਉਦਘਾਟਨ ਕਰਦਿਆਂ ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਮਿੱਲ ਵਿਚ ਗੰਨੇ ਦੀਆਂ ਪਹਿਲੀਆਂ ਪੰਜ ਟਰਾਲੀਆਂ ਲਿਆਉਣ ਵਾਲੇ ਗੰਨਾ ਕਾਸ਼ਤਕਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਐਮ.ਡੀ ਕੁਨਾਲ ਯਾਦਵ ਨੇ ਕਿਹਾ ਕਿ ਗੰਨਾ ਮਿੱਲ ਮੁਕੇਰੀਆਂ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਗੰਨਾ ਕਿਸਾਨਾਂ ਦੀ ਸੇਵਾ ਕਰ ਰਹੀ ਹੈ ਅਤੇ ਮਿੱਲ ਦਾ ਇਹ 26ਵਾਂ ਪਿੜਾਈ ਸੀਜ਼ਨ ਹੈ | ਉਨ੍ਹਾਂ ਕਿਹਾ ਕਿ ਮਿੱਲ ਕਿਸਾਨਾਂ ਦੇ ਸਹਿਯੋਗ ਨਾਲ ਹੀ ਚੱਲ ਰਹੀ ਹੈ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਤਰੱਕੀ ਕਰ ਰਹੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਜਦੋਂ ਤੱਕ ਮਿੱਲ ਦੇ ਗੇਟ ਏਰੀਏ ਵਿਚ ਲੱਗੇ ਸਮੁੱਚੇ ਗੰਨੇ ਦੀ ਪਿੜਾਈ ਨਹੀਂ ਹੋ ਜਾਂਦੀ ਉਦੋਂ ਤੱਕ ਮਿੱਲ ਚੱਲਦੀ ਰਹੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਮੇਂ ਮੁੱਖ ਗੰਨਾ ਮੈਨੇਜਰ ਸੰਜੇ ਸਿੰਘ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਪਰਚੀਆਂ ਕਲੰਡਰ ਪ੍ਰਣਾਲੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਸਮੇਂ ਸਿਰ ਬੈਂਕ ਖਾਤਿਆਂ ਵਿਚ ਸਿੱਧੀ ਭੇਜ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਸਾਫ਼-ਸੁਥਰਾ ਗੰਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮਿੱਲ ਪ੍ਰਬੰਧਕਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਸਿੱਧਾ ਮਿੱਲ ਦਫ਼ਤਰ ਨਾਲ ਸੰਪਰਕ ਕਰਨ | ਇਸ ਮੌਕੇ ਡੀ.ਐਸ.ਪੀ ਕੁਲਵਿੰਦਰ ਸਿੰਘ ਵਿਰਕ ਅਤੇ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, 2 ਨਾਮਜ਼ਦ ਅਗਲੀ ਖ਼ਬਰ ਬੰਨੂ ਹਮਲੇ 'ਚ ਉੱਤਰੀ ਵਜ਼ੀਰਸਤਾਨ ਦੇ ਸਹਾਇਕ ਕਮਿਸ਼ਨਰ ਸਮੇਤ 4 ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।