29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, 2 ਨਾਮਜ਼ਦ

ਅਜੀਤ ਡੈਸਕ 03-12-2025

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਦੇ ਮਾਮਲੇ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਬੁੱਲੋ੍ਹਵਾਲ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਜੰਡੀ ਦੇ ਵਾਸੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਸਦੇ ਬੇਟੇ ਪਰਮਵੀਰ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਰਛਪਾਲ ਸਿੰਘ ਵਾਸੀ ਪਥਰਾਲੀਆ ਅਤੇ ਰੁਪਿੰਦਰ ਸਿੰਘ ਵਾਸੀ ਭੀਖੋਵਾਲ ਨੇ ਕਥਿਤ ਤੌਰ 'ਤੇ 7 ਲੱਖ ਰੁਪਏ ਦੀ ਠੱਗੀ ਕੀਤੀ ਹੈ | ਪੁਲਿਸ ਨੇ ਜਾਂਚ ਦੇ ਬਾਅਦ ਮਾਮਲਾ ਦਰਜ਼ ਕਰ ਲਿਆ ਹੈ |
ਅਦਾਲਤ 'ਚ ਪੇਸ਼ ਨਾ ਹੋਣ 'ਤੇ 5 ਦੋਸ਼ੀਆਂ ਖਿਲਾਫ਼ ਕੇਸ ਦਰਜ
ਹੁਸ਼ਿਆਰਪੁਰ, 2 ਦਸੰਬਰ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਅਦਾਲਤ 'ਚ ਪੇਸ਼ ਨਾ ਹੋਣ 'ਤੇ 5 ਦੋਸ਼ੀਆਂ ਖਿਲਾਫ਼ ਧਾਰਾ 209 ਤਹਿਤ ਕੇਸ ਦਰਜ ਕੀਤਾ ਹੈ | ਇਨ੍ਹਾਂ ਦੋਸ਼ੀਆਂ ਵਿਚ ਰੀਨੂ ਸ੍ਰੀਵਾਸਤਵਾ ਅਤੇ ਅਕਾਸ਼ ਸ੍ਰੀਵਾਸਤਵਾ ਵਾਸੀ ਰਾਣੀ ਬਾਗ ਦਿੱਲੀ, ਗੌਰਵ ਗੋਇਲ, ਗੀਤ ਗੋਇਲ ਅਤੇ ਸ਼ਫਾਲੀ ਬਹਾਦੁਰੀਆ ਵਾਸੀ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਸ਼ਾਮਿਲ ਹਨ | ਅਦਾਲਤ ਵਲੋਂ ਉਕਤ ਸਾਰੇ ਦੋਸ਼ੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਥਾਣਾ ਮੇਹਟੀਆਣਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰ ਰਹੇ 2 ਦੋਸ਼ੀ ਕਾਬੂ <br/> ਅਗਲੀ ਖ਼ਬਰ ਸ਼ੂਗਰ ਮਿੱਲ ਮੁਕੇਰੀਆਂ ਦਾ ਪਿੜਾਈ ਸੀਜ਼ਨ 2025-26 ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।