29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਥਾਣਾ ਮੇਹਟੀਆਣਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰ ਰਹੇ 2 ਦੋਸ਼ੀ ਕਾਬੂ <br/>

ਅਜੀਤ ਡੈਸਕ 03-12-2025
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਨਸ਼ੇ ਦਾ ਸੇਵਨ ਕਰ ਰਹੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇ ਦੇ ਐਸ.ਐਚ.ਓ. ਇੰਸ: ਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਏ.ਐਸ.ਆਈ. ਉਂਕਾਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕੀਤੀ ਜਾ ਰਹੀ ਸੀ | ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਖਨੌੜਾ ਪੁਲ ਬਾਈਪਾਸ ਨਜ਼ਦੀਕ ਪੁੱਜੀ ਤਾਂ 2 ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ, ਜੋ ਸਿਲਵਰ ਦੇ ਵਰਕ ਪੰਨੀ ਅਤੇ 10-10 ਰੁਪਏ ਦੀ ਪੰਨੀ ਬਣਾ ਕੇ ਲਾਈਟਰ ਦੀ ਵਰਤੋਂ ਨਾਲ ਨਸ਼ੇ ਦਾ ਸੇਵਨ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਜਤਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਮਨਜੀਤ ਸਿੰਘ ਤੇ ਜੋਨਸਨ ਮਸੀਹ ਉਰਫ਼ ਮਸਤ ਪੁੱਤਰ ਸੋਮ ਨਾਥ ਵਾਸੀਆਨ ਪਿੰਡ ਖਨੌੜਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ 2 ਸਿਲਵਰ ਵਰਕ ਜਿਨ੍ਹਾਂ 'ਤੇ ਨਸ਼ੀਲਾ ਪਦਾਰਥ ਲੱਗਾ ਹੋਇਆ ਸੀ, 2 ਲਾਈਟਰ ਤੇ 20 ਰੁਪਏ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 27-61-85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੜਕਾਂ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਵਿਕਾਸ ਮੰਚ ਵਲੋਂ ਧਰਨਾ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, 2 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।